Punjab

ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ 28ਵੇਂ ਮੁੱਖ ਮੰਤਰੀ ਵਜੋਂ ਹਲਫ਼ ਲਿਆ

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਭਗਵੰਤ ਮਾਨ ਨੂੰ ਅਹੁਦੇ ਦੀ ਸਹੁੰ ਚੁਕਾਈ
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ) – ਆਮ ਆਦਮੀ ਪਾਰਟੀ ਦੇ ਦਿੱਗਜ ਆਗੂ ਭਗਵੰਤ ਮਾਨ ਨੇ ਅੱਜ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ‘ਚ ਇੱਕ ਭਰਵੇਂ ਇਕੱਠ ਵਿੱਚ ਪੰਜਾਬ ਦੇ 28ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਲੱਖਾਂ ਲੋਕਾਂ ਦਰਮਿਆਨ ਭਗਵੰਤ ਮਾਨ ਨੂੰ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅਹੁਦੇ ਦਾ ਭੇਦ ਗੁਪਤ ਰੱਖਣ ਅਤੇ ਵਫ਼ਾਦਾਰੀ ਦੀ ਸਹੁੰ ਚੁਕਾਈ।
ਇਸ ਦੌਰਾਨ ਸੂਬੇ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਕੀਤਾ, ਜਿਸ ਵਿੱਚ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀਆਂ ਤੋਂ ਇਲਾਵਾ ਵੱਖ-ਵੱਖ ਖੇਤਰਾਂ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।
ਇਸ ਸਹੁੰ ਚੁੱਕ ਸਮਾਗਮ ‘ਚ ‘ਆਪ’ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਵਿਧਾਇਕ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਤੋਂ ਇਲਾਵਾ ‘ਆਪ’ ਦੇ ਕਈ ਨਵੇਂ ਚੁਣੇ ਵਿਧਾਇਕ, ਸੀਨੀਅਰ ਆਗੂ, ਪੰਜਾਬ ਦੇ ਪਾਰਟੀ ਵਰਕਰ ਅਤੇ ਵਲੰਟੀਅਰ ਹਾਜ਼ਰ ਸਨ।

Related posts

ਉੱਤਰਾਖੰਡ ਵਿਖੇ ਹੋਈ 6ਵੀਂ ਨੈਸ਼ਨਲ ਕਰਾਸਬੋ ਸ਼ੂਟਿੰਗ ਚੈਂਪੀਅਨਸ਼ਿਪ ਦੀ ਟਰਾਫੀ ’ਤੇ ਪਟਿਆਲਾ ਦੇ ਬੱਚਿਆਂ ਨੇ ਕੀਤਾ ਕਬਜ਼ਾ

editor

ਪੰਜਾਬ ਸਰਕਾਰ ਨੇ  ਦੋ ਸਾਲਾਂ ਦੌਰਾਨ 70000 ਕਰੋੜ ਤੋ ਵੱਧ ਕਰਜ਼ਾ ਚੁੱਕਿਆ  ਕਿ ਸੂਬੇ ਵਿੱਚ ਵਿਤੀ ਐਮਰਜੈਂਸੀ ਵਾਲੇ ਹਾਲਾਤ ਪੈਦਾ ਹੋ ਗਏ : ਸੁਖਬੀਰ ਸਿੰਘ ਬਾਦਲ 

editor

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ

editor