Punjab

31 ਮਈ ਤੱਕ ਸਰਕਾਰੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਨਾ ਛੱਡੇ ਤਾਂ ਚੱਲੇਣਗੇ ਬੁਡੋਜ਼ਰ – ਭਗਵੰਤ ਮਾਨ

ਚੰਡੀਗੜ੍ਹ – ਉੱਤਰ ਪ੍ਰਦੇਸ਼ ਅਤੇ ਦਿੱਲੀ ਵਿੱਚ ਕਬਜ਼ਿਆਂ ਤੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਹਲਚਲ ਮਚ ਗਈ ਹੈ। ਪੰਜਾਬ ਵਿੱਚ ਵੀ ਕਬਜ਼ਿਆਂ ਅਤੇ ਨਜਾਇਜ਼ ਕਬਜ਼ਿਆਂ ਉੱਤੇ ਬੁਲਡੋਜ਼ਰ ਚੱਲ ਸਕਦੇ ਹਨ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਤੇ ਪੰਚਾਇਤੀ ਜ਼ਮੀਨਾਂ ‘ਤੇ ਕਬਜ਼ਾ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ 31 ਮਈ ਤਕ ਖ਼ੁਦ ਹੀ ਕਬਜ਼ਾ ਹਟਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਸ ਤੋਂ ਬਾਅਦ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਹੈ।

ਦੱਸ ਦੇਈਏ ਕਿ ਪੰਜਾਬ ‘ਚ ਸਰਕਾਰੀ ਤੇ ਪੰਚਾਇਤੀ ਜ਼ਮੀਨਾਂ ‘ਤੇ ਵੱਡੀ ਗਿਣਤੀ ‘ਚ ਨਾਜਾਇਜ਼ ਕਬਜ਼ੇ ਹਨ। ਸ਼ਹਿਰਾਂ ਦੇ ਨਾਲ-ਨਾਲ ਪੇਂਡੂ ਖੇਤਰਾਂ ‘ਚ ਵੀ ਲੋਕਾਂ ਨੇ ਸਰਕਾਰੀ ਤੇ ਪੰਚਾਇਤੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਇਨ੍ਹਾਂ ਵਿੱਚ ਵੱਡੀ ਗਿਣਤੀ ‘ਚ ਰਸੂਖ਼ਦਾਰ ਲੋਕ ਤੇ ਨੇਤਾ ਸ਼ਾਮਲ ਹਨ। ਪਿਛਲੀਆਂ ਸਰਕਾਰਾਂ ਦੌਰਾਨ ਵੀ ਨਜਾਇਜ਼ ਕਬਜ਼ਾ ਕਰਨ ਵਾਲਿਆਂ ਨੂੰ ਨੋਟਿਸ ਆਦਿ ਦਿੱਤੇ ਗਏ ਸਨ ਪਰ ਕੋਈ ਫਾਇਦਾ ਨਹੀਂ ਹੋਇਆ।

ਬੁੱਧਵਾਰ ਨੂੰ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਇਸ ਸਬੰਧੀ ਇਕ ਟਵੀਟ ਜਾਰੀ ਕੀਤਾ। ਉਨ੍ਹਾਂ ਇਕ ਟਵੀਟ ‘ਚ ਕਿਹਾ, ‘ਮੈਂ ਉਨ੍ਹਾਂ ਲੋਕਾਂ ਨੂੰ ਅਪੀਲ ਕਰਦਾ ਹਾਂ ਜਿਨ੍ਹਾਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਚਾਹੇ ਉਹ ਸਿਆਸਤਦਾਨ ਹੋਣ ਜਾਂ ਅਧਿਕਾਰੀ ਜਾਂ ਕੋਈ ਰਸੂਖ਼ਦਾਰ ਵਿਅਕਤੀ, ਉਹ ਨਾਜਾਇਜ਼ ਕਬਜ਼ਾ ਛੱਡ ਕੇ 31 ਮਈ ਤਕ ਜ਼ਮੀਨ ਸਰਕਾਰ ਨੂੰ ਸੌਂਪ ਦੇਣ। ਨਹੀਂ ਤਾਂ ਪੁਰਾਣੇ ਖਰਚੇ ਤੇ ਨਵੇਂ ਪਰਚੇ ਮਿਲ ਸਕਦੇ ਹਨ।’

ਭਗਵੰਤ ਮਾਨ ਦੀ ਚਿਤਾਵਨੀ ਤੋਂ ਬਾਅਦ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ‘ਚ ਹੜਕੰਪ ਮੱਚ ਗਿਆ ਹੈ। ਅਜਿਹੇ ਲੋਕਾਂ ਨੇ ਆਪਣੇ ਹਟਾਉਣ ਲਈ ਉਪਰਾਲੇ ਕਰਨੇ ਸ਼ੁਰੂ ਕਰ ਦਿੱਤੇ ਹਨ।

Related posts

ਕੋਈ ਸਰਪ੍ਰਸਤੀ ਨਹੀਂ, ਹੁਣ ਸਿਰਫ਼ ਸਿੱਧੀ ਕਾਰਵਾਈ, ਗੈਂਗਸਟਰਾਂ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਸਪੱਸ਼ਟ ਸੰਦੇਸ਼

editor

ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ

editor

ਕੁਝ ਦਸਤਾਵੇਜ਼ਾਂ ਦੀ ਅਣਹੋਂਦ ਕਿਸੇ ਨੂੰ ਪੈਨਸ਼ਨ ਤੋਂ ਵਾਂਝਾ ਨਹੀਂ ਕਰ ਸਕਦੀ: ਹਾਈ ਕੋਰਟ

editor