Punjab

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵੱਲੋਂ ਗਾਵਾਂ ਦੀ ਸੇਵਾ-ਸੰਭਾਲ ਲਈ ਰਾਜਪਾਲ ਨਾਲ ਮੁਲਾਕਾਤ

ਚੰਡੀਗੜ – ਗਾਵਾਂ ਦੀ ਸੇਵਾ-ਸੰਭਾਲ ਅਤੇ ਉਨਾਂ ਦੀ ਭਲਾਈ ਲਈ ਕੰਮ ਕਰਨ ਵਾਸਤੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਵੱਲੋਂ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਸ਼ਰਮਾ ਨੇ ਦੱਸਿਆ ਕਿ ਉਨਾਂ ਨੇ ਰਾਜਪਾਲ ਨੂੰ ਜਾਣੂ ਕਰਵਾਇਆ ਕਿ ਸੂਬੇ ਦੀਆਂ ਗਊਸ਼ਾਲਾਵਾਂ ਵਿੱਚ ਲੋੜੀਂਦੀ ਮਾਤਰਾ ਵਿੱਚ ਚੰਗਾ ਪੌਸ਼ਟਿਕ ਹਰਾ ਚਾਰਾ ਨਹੀਂ ਹੈ, ਜਿਸ ਨੂੰ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ (ਗਡਵਾਸੂ), ਲੁਧਿਆਣਾ ਦੇ ਵਿਗਿਆਨੀ ਇਸ ਵਿਸ਼ੇ ਉਪਰ ਖੋਜ ਕਰਕੇ ਪੂਰਾ ਕਰ ਸਕਦੇ ਹਨ। ਉਨਾਂ ਕਿਹਾ ਕਿ ਜਿਵੇਂ ਚੰਗਾ ਪੌਸ਼ਟਿਕ ਭੋਜਨ ਮਨੁੱਖਾਂ ਲਈ ਜ਼ਰੂਰੀ ਹੈ, ਉਵੇਂ ਹੀ ਗਾਵਾਂ ਲਈ ਵੀ ਵਧੀਆ ਪੌਸ਼ਟਿਕ ਭੋਜਨ ਲਾਜ਼ਮੀ ਹੈ ਅਤੇ ਇਹ ਹਮੇਸ਼ਾ ਸਸਤੇ ਭਾਅ ’ਤੇ ਮਿਲਣਾ ਚਾਹੀਦਾ ਹੈ।
ਚੇਅਰਮੈਨ ਨੇ ਦੱਸਿਆ ਕਿ ਰਾਜਪਾਲ ਨੇ ਗਾਵਾਂ ਦੀ ਸੰਭਾਲ ਲਈ ਲੋੜੀਂਦੇ ਸਹਿਯੋਗ ਦਾ ਭਰੋਸਾ ਦੁਆਇਆ। ਰਾਜਪਾਲ ਸ੍ਰੀ ਪੁਰੋਹਿਤ ਨੇ ਗਾਵਾਂ ਦੀ ਸੰਭਾਲ ਅਤੇ ਚਾਰੇ ਸਬੰਧੀ ਮਾਮਲੇ ਦਾ ਤੁਰੰਤ ਨੋਟਿਸ ਲੈਂਦਿਆਂ ਕਿਹਾ ਕਿ ਇਸ ਕਾਰਜ ਨੂੰ ਜਲਦੀ ਮੁਕੰਮਲ ਕਰਨ ਲਈ ਯੋਗ ਉਪਰਾਲੇ ਕੀਤੇ ਜਾਣਗੇ।

Related posts

ਕੋਈ ਸਰਪ੍ਰਸਤੀ ਨਹੀਂ, ਹੁਣ ਸਿਰਫ਼ ਸਿੱਧੀ ਕਾਰਵਾਈ, ਗੈਂਗਸਟਰਾਂ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਸਪੱਸ਼ਟ ਸੰਦੇਸ਼

editor

ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ

editor

ਕੁਝ ਦਸਤਾਵੇਜ਼ਾਂ ਦੀ ਅਣਹੋਂਦ ਕਿਸੇ ਨੂੰ ਪੈਨਸ਼ਨ ਤੋਂ ਵਾਂਝਾ ਨਹੀਂ ਕਰ ਸਕਦੀ: ਹਾਈ ਕੋਰਟ

editor