Punjab

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੇ ਸਮੁੱਚੀ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟਰਾਫੀ ਜਿੱਤੀ

ਜਲੰਧਰ – ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ (ਐਸ.ਬੀ.ਬੀ.ਐਸ.ਯੂ.)ਖਿਆਲਾਜਲੰਧਰ ਵਿਖੇ ਸੰਪੰਨ ਹੋਈ 5ਵੀਂ ਆਲ ਇੰਡੀਆ ਅੰਤਰ ਯੂਨੀਵਰਸਿਟੀ ਗੱਤਕਾ (ਲੜਕੇ ਤੇ ਲੜਕੀਆਂ) ਚੈਂਪੀਅਨਸ਼ਿੱਪ ਵਿਚ ਲੜਕਿਆਂ ਵਿੱਚੋਂ ਮੇਜ਼ਬਾਨ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੇ ਓਵਰ ਆਲ ਟਰਾਫੀ ਉਤੇ ਕਬਜਾ ਜਮਾਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸਵ ਯੂਨੀਵਰਸਿਟੀ ਫਤਹਿਗੜ ਸਾਹਿਬ ਦੀ ਟੀਮ ਦੂਸਰੇ ਸਥਾਨ ਤੇ ਰਹੀ ਜਦਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰਾਂ ਲੜਕੀਆਂ ਦੇ ਮੁਕਾਬਲਿਆਂ ਵਿੱਚੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਟੀਮ ਨੂੰ ਪਹਿਲਾ ਸਥਾਨਜੰਮੂ ਯੂਨੀਵਰਸਿਟੀ ਦੂਸਰੇ ਸਥਾਨ ਉੱਤੇ ਅਤੇ ਚੰਡੀਗੜ ਯੂਨੀਵਰਸਿਟੀ ਮੁਹਾਲੀ ਦੀ ਟੀਮ ਨੂੰ ਤੀਸਰਾ ਸਥਾਨ ਮਿਲਿਆ।

ਸਵਰਗੀ ਸੰਤ ਦਿਲਾਵਰ ਸਿੰਘ ਬ੍ਰਹਮਜੀ ਦੇ ਅਸ਼ੀਰਵਾਦ ਸਦਕਾ ਇਸ ਚਾਰ ਰੋਜਾ ਅੰਤਰ-ਵਰਸਿਟੀ ਗੱਤਕਾ ਚੈਂਪੀਅਨਸ਼ਿੱਪ ਦਾ ਉਦਘਾਟਨ ਐਸ.ਬੀ.ਬੀ.ਐਸ. ਯੂਨੀਵਰਸਿਟੀ ਦੇ ਚਾਂਸਲਰ ਸੰਤ ਸਰਵਣ ਸਿੰਘ ਨੇ ਕੀਤਾ। ਉਨਾਂ ਨਾਲ ਉਪ ਕੁਲਪਤੀ ਪ੍ਰੋ. (ਡਾ.) ਧਰਮਜੀਤ ਸਿੰਘ ਪਰਮਾਰਸਕੱਤਰ ਹਰਦਮਨ ਸਿੰਘ ਅਤੇ ਸੰਤ ਗੁਰਦੇਵ ਸਿੰਘ ਵੀ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਸੰਤ ਸਰਵਣ ਸਿੰਘ ਨੇ ਸਮੂਹ ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦਿਆਂ ਉਨਾਂ ਨੂੰ ਸੱਚੀ ਖੇਡ ਭਾਵਨਾ ਤੇ ਅਨੁਸ਼ਾਸ਼ਨ ਵਿੱਚ ਰਹਿ ਕੇ ਖੇਡਣ ਲਈ ਪ੍ਰੇਰਿਤ ਕੀਤਾ। ਡਾ: ਪਰਮਾਰ ਨੇ ਇਸ ਗੱਤਕਾ ਟੂਰਨਾਮੈਂਟ ਲਈ ਸਰੀਰਕ ਸਿੱਖਿਆ ਅਤੇ ਖੇਡ ਵਿਭਾਗ ਨੂੰ ਵਧਾਈ ਦਿੱਤੀ।

ਇਸ ਚੈਂਪੀਅਨਸ਼ਿੱਪ ਬਾਰੇ ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਦੇ ਡਾਇਰੈਕਟਰ ਖੇਡਾਂ ਡਾ: ਪ੍ਰੀਤਮ ਸਿੰਘ ਨੇ ਦੱਸਿਆ ਕਿ ਇਸ ਚਾਰ ਰੋਜਾ ਟੂਰਨਾਮੈਂਟ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਦੀਆਂ ਲੜਕੇ ਅਤੇ ਲੜਕੀਆਂ ਦੀਆਂ ਕੁੱਲ 25 ਟੀਮਾਂ ਨੇ ਭਾਗ ਲਿਆ। ਦੇਸ਼ ਦੀ ਸਭ ਤੋਂ ਪੁਰਾਤਨ ਰਜਿਸਟਰਡ ਗੱਤਕਾ ਸੰਸਥਾ, ‘ਨੈਸ਼ਨਲ ਗੱਤਕਾ ਐਸੋਸੀਏਸਨ ਆਫ਼ ਇੰਡੀਆ’ (ਐਨਜੀਏਆਈ) ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਰਹਿਨੁਮਾਈ ਹੇਠ ਐਸੋਸੀਏਸ਼ਨ ਦੇ ਰੈਫਰੀਆਂ ਅਤੇ ਜੱਜਾਂ ਨੇ ਟੂਰਨਾਮੈਂਟ ਦੌਰਾਨ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ।

ਇਸ ਮੌਕੇ ਡਾ: ਅਨੀਤ ਕੁਮਾਰ ਡੀਨ ਅਕਾਦਮਿਕਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ: ਅਮਰਜੀਤ ਸਿੰਘਗੱਤਕਾ ਐਸੋਸੀਏਸਨ ਪੰਜਾਬ ਦੇ ਪ੍ਰਧਾਨ ਹਰਬੀਰ ਸਿੰਘਐਨਜੀਏਆਈ ਦੇ ਸੰਯੁਕਤ ਸਕੱਤਰ ਡਾ: ਪੰਕਜ ਧਮੀਜਾਡਾ: ਕੁਲਵਿੰਦਰ ਪਾਲ ਸਿੰਘ ਮਾਹੀਡਾ: ਸੁਰਿੰਦਰ ਕੌਰ ਮਾਹੀਪ੍ਰਣਾਮ ਸਿੰਘਪ੍ਰਭਜੋਤ ਸਿੰਘਗਗਨਦੀਪ ਕੌਰਸਰਬਜੀਤ ਸਿੰਘਗੁਰਮੀਤ ਸਿੰਘ ਹੁਸ਼ਿਆਰਪੁਰ ਅਤੇ ਕੈਪਟਨ ਸੁਖਦੇਵ ਸਿੰਘ ਵੀ ਹਾਜਰ ਸਨ।

Related posts

ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ

editor

ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ।

editor

ਸ੍ਰੀ ਫ਼ਤਿਹਗੜ੍ਹ ਸਾਹਿਬ ‘ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ

editor