Punjab

ਅੱਗ ਨਾਲ ਨੁਕਸਾਨੇ ਗੁਰੂ ਨਾਨਕ ਦੇਵ ਹਸਪਤਾਲ ਵਿਚ 24 ਘੰਟਿਆਂ ਤੋਂ ਪਹਿਲਾਂ ‘ਕੰਪੈਕਟ ਸਬ ਸਟੇਸ਼ਨ’ ਬਨਾਉਣ ਦਾ ਕੰਮ ਸ਼ੁਰੂ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਤ ਹੀ ਨਵੇਂ ਸਬ ਸਟੇਸ਼ਨ ਬਨਾਉਣ ਦੀ ਤਜਵੀਜ਼ ਨੂੰ ਪ੍ਰਵਾਨਗੀ ਦਿੱਤੀ-ਈ ਟੀ ਓ

ਅੰਮ੍ਰਿਤਸਰ – ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਜਿੱਥੇ ਕਿ ਬਿਜਲੀ ਦੇ ਪੁਰਾਣੇ ਟਰਾਂਸਫਾਰਮਰ ਤੋਂ ਤੇਲ ਲੀਕ ਹੋਣ ਕਾਰਨ ਕੱਲ ਦੁਪਿਹਰ ਭਿਆਨਕ ਅੱਗ ਲੱਗ ਗਈ ਸੀ ਅਤੇ ਉਸ ਕਾਰਨ ਹਸਪਤਾਲ ਦਾ ਵੱਡਾ ਹਿੱਸਾ ਬਿਜਲੀ ਸਪਲਾਈ ਤੋਂ ਵਾਂਝਾ ਹੋ ਗਿਆ ਸੀ, ਵਿਖੇ 24 ਘੰਟਿਆਂ ਦੇ ਅੰਦਰ-ਅੰਦਰ 500 ਕੇ ਵੀ ਦੇ ਦੋ ਨਵੇਂ ਟਰਾਂਸਫਾਰਮ ਪਹੁੰਚ ਚੁੱਕੇ ਹਨ ਅਤੇ ਇੰਨਾਂ ਨੂੰ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਅੱਜ ਉਕਤ ਕੰਮ ਦਾ ਜਾਇਜ਼ਾ ਲੈਣ ਪਹੁੰਚੇ ਬਿਜਲੀ ਤੇ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਦੱਸਿਆ ਕਿ ਉਨਾਂ ਨੇ ਕੱਲ੍ਹ ਹੀ ਮੁੱਖ ਮੰਤਰੀ ਸ ਭਗਵੰਤ ਮਾਨ ਨੂੰ ਘਟਨਾ ਦਾ ਵੇਰਵਾ ਦਿੰਦੇ ਹਸਪਤਾਲ ਦੀਆਂ ਬਿਜਲਈ ਲੋੜਾਂ ਦੀ ਪੂਰਤੀ ਲਈ ਇੰਜੀਨੀਅਰਾਂ ਵੱਲੋਂ ਦਿੱਤੇ ਸੁਝਾਅ ਅਨੁਸਾਰ 500 ਕੇ ਵੀ ਦੇ ਦੋ ਡਰਾਈ ਟਰਾਂਸਫਾਰਮਰ ਲਗਾਉਣ ਦੀ ਤਜਵੀਜ਼ ਦਿੱਤੀ ਸੀ, ਜਿਸ ਨੂੰ ਉਨਾਂ ਨੇ ਤਰੁੰਤ ਪ੍ਰਵਾਨ ਕਰ ਲਿਆ ਅਤੇ ਅੱਜ ਸਵੇਰੇ ਇਹ ਟਰਾਂਸਫਾਰਮਰ ਹਸਪਤਾਲ ਪਹੁੰਚ ਗਏ। ਉਨਾਂ ਕਿਹਾ ਕਿ ਇਹ ਪੰਜਾਬ ਦਾ ਵੱਡਾ ਹਸਪਤਾਲ ਹੈ ਅਤੇ ਇੱਥੇ ਹਰ ਵੇਲੇ ਡਾਕਟਰ, ਨਰਸਾਂ, ਪੈਰਾ ਮੈਡੀਕਲ ਅਮਲਾ ਤੇ ਦਾਖਲ ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਤੋਂ ਵੱਧ ਰਹਿੰਦੀ ਹੈ, ਸੋ ਅਸੀਂ ਕਿਸੇ ਵੀ ਤਰਾਂ ਨਾ ਤਾਂ ਆਪਣੇ ਇਸ ਸਰਮਾਏ ਨੂੰ ਖ਼ਤਰੇ ਵਿਚ ਪਾ ਸਕਦੇ ਹਾਂ ਤੇ ਨਾ ਹੀ ਬਿਨਾਂ ਬਿਜਲੀ ਦੇ ਬੈਠੇ ਰਹਿਣ ਦੇ ਸਕਦੇ ਹਾਂ। ਉਨਾਂ ਕਿਹਾ ਕਿ ਕੱਲ੍ਹ ਵਿਭਾਗ ਨੇ ਆਰਜ਼ੀ ਪ੍ਰਬੰਧ ਕਰਕੇ ਸਪਲਾਈ ਸ਼ੁਰੂ ਕੀਤੀ ਸੀ ਅਤੇ ਅੱਜ ਸਵੇਰੇ ਇਹ ਟਰਾਂਸਫਾਰਮ ਪਹੁੰਚ ਗਏ ਹਨ, ਜਿੰਨਾ ਨੂੰ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਵਿਚ ਫਿਲਹਾਲ ਕਿਸੇ ਦੀ ਕੁਤਾਹੀ ਸਾਹਮਣੇ ਨਹੀਂ ਆਈ, ਪਰ ਇਹ ਪਤਾ ਲੱਗਾ ਹੈ ਕਿ ਉਕਤ ਟਰਾਂਸਫਾਰਮਰ 70 ਦੇ ਦਹਾਕੇ ਦੇ ਬਣੇ ਸਨ ਅਤੇ ਪੁਰਾਣੇ ਹੋਣ ਕਾਰਨ ਇਹ ਲੀਕੇਜ਼ ਹੋਈ, ਜੋ ਕਿ ਅੱਗ ਲੱਗਣ ਦਾ ਕਾਰਨ ਬਣੀ। ਉਨਾਂ ਦੱਸਿਆ ਕਿ ਹੁਣ ਲਗਾਏ ਜਾ ਰਹੇ ਟਰਾਂਸਫਾਰਮ, ਇਕ ਤਾਂ ਬਿਨਾ ਤੇਲ ਦੇ ਹਨ ਅਤੇ ਦੂਸਰਾ ਹਸਪਤਾਲ ਦੀ ਇਮਾਰਤ ਤੋਂ ਦੂਰ ਲਗਾਏ ਜਾਣਗੇ, ਜਿਸ ਨਾਲ ਅੱਗ ਲੱਗਣ ਵਰਗਾ ਖ਼ਤਰਾ ਬਿਲਕੁਲ ਨਹੀਂ ਰਹੇਗਾ। ਇਸ ਮੌਕੇ ਪਿ੍ਰੰਸੀਪਲ ਸ੍ਰੀ ਰਾਜੀਵ ਦੇਵਗਨ, ਐਸ ਈ ਸ੍ਰੀ ਵਿਕਾਸ ਗੁਪਤਾ, ਐਸ ਡੀ ਓ ਸ੍ਰੀ ਰਾਜੀਵ ਸ਼ਰਮਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Related posts

ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ

editor

ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ।

editor

ਸ੍ਰੀ ਫ਼ਤਿਹਗੜ੍ਹ ਸਾਹਿਬ ‘ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ

editor