India

ਗੰਗਾ ‘ਚ ਲਾਸ਼ਾਂ ਤੈਰਨ ਦੇ ਮਾਮਲੇ ‘ਚ ਐੱਨਜੀਟੀ ਨੇ ਯੂਪੀ ਤੇ ਬਿਹਾਰ ਸਰਕਾਰ ਤੋਂ ਮੰਗੀ ਜਾਣਕਾਰੀ

ਨਵੀਂ ਦਿੱਲੀ – ਨੈਸ਼ਨਲ ਗ੍ਰੀਨ ਟਿ੍ਬਿਊਨਲ (ਐੱਨਜੀਟੀ) ਨੇ ਕੋਵਿਡ ਮਹਾਮਾਰੀ ਸ਼ੁਰੂ ਹੋਣ ਤੋਂ ਪਹਿਲਾਂ ਤੋਂ ਲੈ ਕੇ ਇਸ ਸਾਲ 31 ਮਾਰਚ ਤਕ ਗੰਗਾ ਨਦੀ ‘ਚ ਤੈਰਦੀਆਂ ਦਿਸੀਆਂ ਲਾਸ਼ਾਂ ਨੂੰ ਲੈ ਕੇ ਉੱਤਰ ਪ੍ਰਦੇਸ਼ ਅਤੇ ਬਿਹਾਰ ਸਰਕਾਰ ਤੋਂ ਜਾਣਕਾਰੀ ਮੰਗੀ ਹੈ। ਉਸ ਨੇ ਨਦੀ ਕਿਨਾਰੇ ਦਫ਼ਨਾਈਆਂ ਗਈਆਂ ਲਾਸ਼ਾਂ ਦਾ ਵੀ ਵੇਰਵਾ ਮੰਗਿਆ ਹੈ।

ਜਸਟਿਸ ਅਰੁਣ ਕੁਮਾਰ ਤਿਆਗੀ ਅਤੇ ਮਾਹਿਰ ਮੈਂਬਰ ਡਾ. ਅਫ਼ਰੋਜ਼ ਅਹਿਮਦ ਦੇ ਬੈਂਚ ਨੇ ਦੋਵਾਂ ਸੂਬਾ ਸਰਕਾਰਾਂ ਤੋਂ ਇਸ ਮਾਮਲੇ ਵਿਚ ਰਿਪੋਰਟ ਤਲਬ ਕੀਤੀ ਹੈ। ਬੈਂਚ ਨੇ ਕਿਹਾ ਹੈ ਕਿ ਉੱਤਰ ਪ੍ਰਦੇਸ਼ ਅਤੇ ਬਿਹਾਰ ਦੀਆਂ ਸਰਕਾਰਾਂ ਨੇ ਲਾਸ਼ਾਂ ਦੇ ਸਸਕਾਰ ਜਾਂ ਦਫ਼ਨਾਉਣ ਲਈ ਕਿੰਨੇ ਮਾਮਲਿਆਂ ਵਿਚ ਵਿੱਤੀ ਸਹਾਇਤਾ ਦਿੱਤੀ। ਗੰਗਾ ਨਦੀ ‘ਚ ਲਾਸ਼ਾਂ ਨੂੰ ਪ੍ਰਵਾਹ ਕਰਨ ਜਾਂ ਨਦੀ ਦੇ ਕਿਨਾਰੇ ਲਾਸ਼ਾਂ ਨੂੰ ਦਫ਼ਨਾਉਣ ਤੋਂ ਰੋਕਣ ਲਈ ਜਨ ਜਾਗਰੂਕਤਾ ਲਿਆਉਣ ਅਤੇ ਇਸ ਵਿਚ ਲੋਕਾਂ ਦੀ ਹਿੱਸੇਦਾਰੀ ਵਧਾਉਣ ਲਈ ਕੀ ਕਦਮ ਚੁੱਕੇ ਗਏ। ਐੱਨਜੀਟੀ ਇਸ ਸਬੰਧੀ ਦਾਇਰ ਇਕ ਪਟੀਸ਼ਨ ‘ਤੇ ਸੁਣਵਾਈ ਕਰ ਰਿਹਾ ਸੀ।

Related posts

ਪਾਕਿ ਨੇਤਾ ਕਰ ਰਹੇ ਕਾਂਗਰਸ ਦੇ ਸ਼ਹਿਜਾਦੇ ਨੂੰ ਭਾਰਤ ਦਾ ਪ੍ਰਧਾਨ ਮੰਤਰੀ ਬਣਾਉਣ ਦੀ ਦੁਆ : ਮੋਦੀ

editor

ਮਸੂਰੀ ’ਚ ਵਾਪਰਿਆ ਵੱਡਾ ਹਾਦਸਾ; ਡੂੰਘੀ ਖੱਡ ’ਚ ਡਿੱਗੀ S”V ਕਾਰ, ਪੰਜ ਵਿਦਿਆਰਥੀਆਂ ਦੀ ਮੌਤ

editor

ਜੀ. ਐੱਸ. ਟੀ. ਨਿਯਮਾਂ ਤਹਿਤ ਸਾਰਿਆਂ ਨੂੰ ਸਲਾਖਾਂ ਪਿੱਛੇ ਨਹੀਂ ਭੇਜਿਆ ਜਾ ਸਕਦਾ

editor