Punjab

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਵੀਡਿਓ ਕਾਨਫਰੰਸ ਰਾਹੀਂ ਹੋਈ ਪੇਸ਼ੀ, ਅਗਲੀ ਸੁਣਵਾਈ 30 ਮਈ ਤਕ ਮੁਲਤਵੀ

ਫਰੀਦਕੋਟ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਕਰਨ ਤੇ ਇਸ ਦੇ ਅੰਗ ਗਲੀਆਂ ਵਿੱਚ ਖਿਲਾਰਨ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿੱਚ ਨਾਮਜ਼ਦ ਕੀਤੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਅੱਜ ਚੀਫ ਜੁਡੀਸੀਅਲ ਮੈਜਿਸਟਰੇਟ ਮੈਡਮ ਮੋਨਿਕਾ ਲਾਂਬਾ ਦੀ ਅਦਾਲਤ ਵਿੱਚ ਵੀਡਿਓ ਕਾਨਫਰੰਗ ਰਾਹੀਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚੋਂ ਪੇਸ਼ ਕੀਤਾ ਗਿਆ ਅਤੇ ਉਸ ਦੇ ਖ਼ਿਲਾਫ਼ ਅਦਾਲਤ ਵਿੱਚ ਪੇਸ਼ ਕੀਤੇ ਗਏ ਚਲਾਨ ਦੀਆਂ ਕਾਪੀਆਂ ਮੁਹੱਈਆ ਕਰਵਾਈਆਂ ਗਈਆਂ ਜਿਸ ਤੇ ਅਦਾਲਤ ਵੱਲੋਂ ਇਸ ਦੀ ਅਗਲੀ ਸੁਣਵਾਈ 30 ਮਈ ਤਕ ਮੁਲਤਵੀ ਕਰ ਦਿੱਤੀ ਗਈ। ਹੁਣ ਉਸ ਦਿਨ ਦੋਸ਼ ਆਇਦ ਕਰਨ ਦੇ ਮੁੱਦੇ ‘ਤੇ ਬਹਿਸ ਹੋਵੇਗੀ।

ਜਾਣਕਾਰੀ ਅਨੁਸਾਰ, 24 ਸਤੰਬਰ 2015 ਨੂੰ ਪਿੰਡ ਜਵਾਹਰ ਸਿੰਘ ਵਾਲਾ ਤੋਂ ਗੁਰੂ ਗ੍ਰੰਥ ਸਾਹਿਬ ਚੋਰੀ ਕਰ ਕੇ ਪਿੰਡ ਬਰਗਾੜੀ ਵਿੱਚ ਇਤਰਾਜ਼ਯੋਗ ਪੋਸਟਰ ਲਾਉਣ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਬਾਰੇ ਇਤਰਾਜ਼ਯੋਗ ਭਾਸ਼ਾ ਵਰਤਣ ‘ਤੇ ਥਾਣਾ ਬਾਜਾਖਾਨਾ ਵਿਖੇ ਦਰਜ ਹੋਏ ਮੁਕੱਦਮਾ ਨੰਬਰ 117/2015 ਮੁਕੱਦਮਾ ਨੰਬਰ 128 \ 2015 ਅਤੇ ਮੁਕੱਦਮਾ ਨੰਬਰ 63\ 2015 ਦੇ ਮਾਮਲੇ ਵਿੱਚ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਡੇਰਾ ਮੁਖੀ ਨੂੰ ਨਾਮਜ਼ਦ ਕੀਤਾ ਗਿਆ ਸੀ ਅਤੇ ਵਿਸ਼ੇਸ਼ ਜਾਂਚ ਟੀਮ ਨੇ ਇਸ ਮਾਮਲੇ ਵਿੱਚ ਡੇਰਾ ਪ੍ਰੇਮੀ ਨਿਸ਼ਾਨ ਸਿੰਘ, ਰਣਜੀਤ ਸਿੰਘ, ਪ੍ਰਦੀਪ ਸਿੰਘ, ਬਲਜੀਤ ਸਿੰਘ, ਸ਼ਕਤੀ ਸਿੰਘ, ਸੁਖਜਿੰਦਰ ਸਿੰਘ ਸੰਨੀ ਆਦਿ ਖ਼ਿਲਾਫ਼ ਪਹਿਲਾਂ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰ ਚੁੱਕੀ ਹੈ ।

Related posts

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ’ਚ ਕੌਮੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ : ਸਿਬਿਨ ਸੀ

editor

ਮੋਦੀ ਨੇ ਸਾਰੇ ਭਿ੍ਰਸ਼ਟਾਚਾਰੀਆਂ ਨੂੰ ਭਾਜਪਾ ’ਚ ਸ਼ਾਮਲ ਕੀਤਾ: ਮਾਨ

editor

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਬਲਕਿ ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ: ‘ਆਪ’

editor