International

ਕੈਨੇਡਾ ਦੇ ਓਨਟਾਰੀਓ ਸ਼ਹਿਰ ‘ਚ ਭਿਆਨਕ ਤੂਫਾਨ ਨੇ ਮਚਾਈ ਤਬਾਹੀ, ਗਈਆਂ ਦੋ ਜਾਨਾਂ

ਟੋਰਾਂਟੋ – ਸ਼ਨਿਚਰਵਾਰ ਨੂੰ ਕੈਨੇਡਾ ਦੇ ਓਨਟਾਰੀਓ ਸ਼ਹਿਰ ਵਿੱਚ ਆਏ ਤੂਫਾਨ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇਸ ਭਿਆਨਕ ਤੂਫਾਨ ‘ਚ ਕਈ ਦਰੱਖਤ ਉਖੜ ਗਏ ਅਤੇ ਆਵਾਜਾਈ ‘ਚ ਵਿਘਨ ਪਿਆ ਹੈ। ਇਸ ਦੇ ਨਾਲ ਹੀ ਕਈ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਤੂਫਾਨ ਕਾਰਨ ਕੈਨੇਡਾ ਦੇ ਸਭ ਤੋਂ ਵੱਧ ਆਬਾਦੀ ਵਾਲੇ ਸੂਬੇ ਦੇ ਕੁਝ ਹਿੱਸਿਆਂ ਵਿੱਚ ਬਿਜਲੀ ਗੁੱਲ ਹੋ ਗਈ ਹੈ। ਇਹ ਜਾਣਕਾਰੀ ਸਥਾਨਕ ਅਧਿਕਾਰੀਆਂ ਨੇ ਦਿੱਤੀ। ਪੁਲਿਸ ਨੇ ਜ਼ਖਮੀਆਂ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਦੱਖਣੀ ਓਨਟਾਰੀਓ ਵਿਚ ਬ੍ਰੈਂਟ ਕਾਉਂਟੀ ਵਿਚ ਉਨ੍ਹਾਂ ਦੇ ਕੈਂਪਿੰਗ ਟਰੇਲਰ ‘ਤੇ ਇਕ ਦਰੱਖਤ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ, ਜਦੋਂ ਕਿ ਇਕ 70 ਸਾਲਾ ਔਰਤ ਨੂੰ ਤੂਫਾਨ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ।

Related posts

ਅਫ਼ਗਾਨਿਸਤਾਨ ’ਚ ਹੜ੍ਹਾਂ ਕਾਰਨ ਕਰੀਬ 40 ਹਜ਼ਾਰ ਬੱਚੇ ਹੋਏ ਬੇਘਰ

editor

ਭਾਰਤੀ ਨੇ ਟਰੱਕ ਨਾਲ ਵ੍ਹਾਈਟ ਹਾਊਸ ’ਤੇ ਹਮਲਾ ਕਰਨ ਦਾ ਦੋਸ਼ ਕਬੂਲਿਆ

editor

ਗ੍ਰੈਜੂਏਟ ਵੀਜ਼ਾ ਰੂਟ ਬੰਦ ਕਰਨ ਦੀ ਤਿਆਰੀ ’ਚ ਬਿ੍ਰਟੇਨ!

editor