Punjab

ਨਵੀਂਆਂ ਨਿਯੁਕਤੀਆਂ ਨਾਲ ਪੀ.ਡਬਲਿਯੂ.ਡੀ. ਵੱਲੋਂ ਉਸਾਰੇ ਜਾਣ ਵਾਲੇ ਵੱਖ-ਵੱਖ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ‘ਚ ਤੇਜ਼ੀ ਆਵੇਗੀ ਅਤੇ ਵਿਭਾਗੀ ਸਮਰੱਥਾ ‘ਚ ਵਾਧਾ ਹੋਵੇਗਾ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ -ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਨੀਤੀ ਤਹਿਤ 22 ਨੌਜਵਾਨਾਂ ਨੂੰ ਲੋਕ ਨਿਰਮਾਣ ਵਿਭਾਗ ‘ਚ ਐਸ.ਡੀ.ਈਜ਼ ਦੀ ਅਸਾਮੀ ਲਈ ਨਿਯੁਕਤੀ ਪੱਤਰ ਸੌਂਪੇ ਗਏ ਹਨ।
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਨਵ-ਨਿਯੁਕਤ ਐਸ.ਡੀ.ਓਜ਼ ਨੂੰ ਨਿਯੁਕਤੀ ਪੱਤਰ ਸੌਂਪਣ ਮਗਰੋਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨਾਂ ਆਸ ਪ੍ਰਗਟਾਈ ਕਿ ਨਵੀਂਆਂ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨ ਨਵੀਆਂ ਤਕਨੀਕਾਂ ਨਾਲ ਪੜਾਈ ਕਰਕੇ ਆਏ ਨੇ ਜੋ ਕਿ ਵਿਭਾਗ ਅਤੇ ਸੂਬੇ ਲਈ ਉਸਾਰੂ ਸਿੱਧ ਹੋਣਗੀਆਂ। ਉਨਾਂ ਕਿਹਾ ਕਿ ਨਵੇਂ ਐਸ.ਡੀ.ਈਜ਼ ਦੀ ਭਰਤੀ ਨਾਲ ਪੀ.ਡਬਲਿਯੂ ਵਿਭਾਗ ਦੇ ਕੰਮਾਂ/ ਪ੍ਰਾਜੈਕਟਾਂ ਵਿੱਚ ਹੋਰ ਤੇਜ਼ੀ ਆਵੇਗੀ ਅਤੇ ਵਿਭਾਗੀ ਸਮਰੱਥਾ ‘ਚ ਵਾਧਾ ਹੋਵੇਗਾ। ਉਨਾਂ ਨੇ ਨਵ ਨਿਯੁਕਤ ਐਸ.ਡੀ.ਈਜ਼ ਨੂੰ ਸਰਕਾਰੀ ਸੇਵਾ ਇਮਾਨਦਾਰੀ ਤੇ ਮਿਹਨਤ ਨਾਲ ਕਰਨ ਦੀ ਨਸੀਹਤ ਦਿੱਤੀ। ਉਨਾਂ ਨਿਯੁਕਤੀ ਹਾਸਲ ਕਰਨ ਵਾਲੇ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਖੁਸ਼ੀ ਜ਼ਾਹਰ ਕੀਤੀ ਕਿ ਉਨਾਂ ਨੇ ਸਾਲ 2012 ‘ਚ ਆਪਣੀ ਬਤੌਰ ਈ.ਟੀ.ਓ. ਦੀ ਨੌਕਰੀ ਦਾ ਨਿਯੁਕਤੀ ਪੱਤਰ ਵੀ ਪੰਜਾਬ ਭਵਨ ਵਿਖੇ ਹੀ ਪ੍ਰਾਪਤ ਕੀਤਾ ਸੀ।
ਬਿਜਲੀ ਮੰਤਰੀ ਨੇ ਕਿਹਾ ਕਿ ਨਵ ਨਿਯੁਕਤ ਐਸ.ਡੀ.ਈਜ਼ ਨੂੰ ਸਰਕਾਰ ਦੀ ਜ਼ਰੂਰਤ ਅਨੁਸਾਰ ਸਟੇਸ਼ਨ ਅਲਾਟਮੈਂਟ ਕੀਤੇ ਜਾਣਗੇ। ਉਨਾਂ ਕਿਹਾ ਕਿ ਨਵੇਂ ਐਸ.ਡੀ.ਈਜ਼ ਨੂੰ ਦੋ ਮਹੀਨੇ ਦੀ ਸਿਖਲਾਈ ਵੀ ਦਿੱਤੀ ਜਾਵੇਗੀ ਤਾਂ ਜੋ ਫੀਲਡ ‘ਚ ਜਾ ਕੇ ਕਿਸੇ ਕਿਸਮ ਦੀ ਮੁਸ਼ਕਿਲ ਨਾ ਆਵੇ।

ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਇਨਾਂ ਦੇ ਆਉਣ ਨਾਲ ਵਿਭਾਗ ਦੀ ਕਾਰਜ ਕੁਸ਼ਲਤਾ ‘ਚ ਵਾਧਾ ਹੋਵੇਗਾ।

ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਜਾਇੰਟ ਸਕੱਤਰ ਸ. ਚਰਨਦੀਪ ਸਿੰਘ, ਚੀਫ ਇੰਜੀਨੀਅਰ ਸ੍ਰੀ ਅਰੁਣ ਕੁਮਾਰ ਤੋਂ ਇਲਾਵਾ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Related posts

ਗ਼ਰੀਬ ਦੀ ਗ਼ਰੀਬੀ ਉਸ ਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦੈ : ਭਗਵੰਤ ਮਾਨ

editor

ਭਗਵੰਤ ਮਾਨ ਨੇ ‘ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ ਲਈ ਗੜ੍ਹਸ਼ੰਕਰ ਦੇ ਲੋਕਾਂ ਤੋਂ ਮੰਗਿਆ ਸਮਰਥਨ

editor

ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ਵਿੱਚ ਗੋਲ਼ੀ ਮਾਰ ਕੇ ਹੱਤਿਆ!

editor