Punjab

ਸਿੱਖਿਆ ਮੰਤਰੀ ਨੇ 23 ਲਾਭਪਾਤਰੀਆਂ ਨੂੰ ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ ਦਿੱਤੇ

ਚੰਡੀਗੜ – ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ 23 ਲਾਭਪਾਤਰੀਆਂ ਨੂੰ ਤਰਸ ਦੇ ਆਧਾਰ ਉੱਤੇ ਸਿੱਖਿਆ ਵਿਭਾਗ ਵਿੱਚ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ। ਇਨਾਂ ਵਿੱਚ 7 ਕਲਰਕ, 4 ਐੱਸ.ਐੱਲ.ਏ., 9 ਸੇਵਾਦਾਰ ਅਤੇ 3 ਚੌਕੀਦਾਰ ਸ਼ਾਮਲ ਹਨ।
ਅੱਜ ਪੰਜਾਬ ਭਵਨ ਵਿਖੇ ਸਿੱਖਿਆ ਮੰਤਰੀ ਮੀਤ ਹੇਅਰ ਨੇ ਤਰਸ ਦੇ ਆਧਾਰ ਤੇ ਨਿਯੁਕਤੀ ਪੱਤਰ ਦੇਣ ਸਮੇਂ ਲਾਭਪਾਤਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਵੱਲੋਂ ਵਿਭਾਗ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਆਪ ਸਭ ਨੂੰ ਵਿਭਾਗ ਵਿੱਚ ਕਾਰਜ ਕਰਨ ਦਾ ਇਹ ਮੌਕਾ ਆਪ ਦੇ ਪਰਿਵਾਰ ਦੀ ਵਿਛੜੀ ਹੋਈ ਸ਼ਖਸ਼ੀਅਤ ਕਾਰਨ ਵਿਭਾਗੀ ਨੇਮਾਂ ਅਨੁਸਾਰ ਬਹੁਤ ਘੱਟ ਸਮੇਂ ਦੇ ਅੰਦਰ ਹੀ ਮਿਲਿਆ ਹੈ। ਵਿੱਛੜੇ ਪਰਿਵਾਰਕ ਮੈਂਬਰ ਦਾ ਘਾਟਾ ਤਾਂ ਪੂਰਾ ਨਹੀਂ ਹੋ ਸਕਦਾ ਪਰ ਵਿਭਾਗ ਵੱਲੋਂ ਘੱਟ ਸਮੇਂ ਅੰਦਰ ਇਹ ਨਿਯੁਕਤੀ ਪੱਤਰ ਦੇ ਕੇ ਪਰਿਵਾਰਾਂ ਨੂੰ ਮੱਦਦ ਦੇਣ ਦੀ ਨਿਮਾਣੀ ਕੋਸ਼ਿਸ਼ ਕੀਤੀ ਗਈ ਹੈ। ਉਨਾਂ ਇਸ ਮੌਕੇ ਨਵੇਂ ਨਿਯੁਕਤ ਹੋਏ ਕਰਮਚਾਰੀਆਂ ਨੂੰ ਉੱਜਵਲ ਭਵਿੱਖ ਅਤੇ ਤੰਦਰੁਸਤ ਜੀਵਨ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਤਰਸ ਦੇ ਆਧਾਰ ਉੱਤੇ ਨੌਕਰੀ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਅਤੇ ਉਨਾਂ ਦੇ ਨਾਲ ਆਏ ਸਰਪ੍ਰਸਤਾਂ ਨੇ ਸਿੱਖਿਆ ਮੰਤਰੀ ਮੀਤ ਹੇਅਰ ਅਤੇ ਪੰਜਾਬ ਸਰਕਾਰ ਦਾ ਬਹੁਤ ਹੀ ਘੱਟ ਸਮੇਂ ਵਿੱਚ ਨੌਕਰੀ ਦੇਣ ਦੀ ਪ੍ਰਕਿਰਿਆ ਨੂੰ ਨੇਪਰੇ ਚਾੜਨ ਲਈ ਧੰਨਵਾਦ ਕੀਤਾ।
ਇਸ ਮੌਕੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਪ੍ਰਦੀਪ ਕੁਮਾਰ ਅਗਰਵਾਲ, ਡੀ.ਪੀ.ਆਈ. (ਸੈਕੰਡਰੀ ਸਿੱਖਿਆ), ਕੁਲਜੀਤ ਸਿੰਘ ਮਾਹੀ, ਐਸ.ਸੀ.ਈ.ਆਰ.ਟੀ. ਦੇ ਡਾਇਰੈਕਟਰ ਮਨਿੰਦਰ ਸਿੰਘ ਸਰਕਾਰੀਆ ਤੇ ਡਿਪਟੀ ਸਟੇਟ ਪ੍ਰੋਜੈਕਟ ਡਾਇਰੈਕਟਰ ਗੁਰਜੀਤ ਸਿੰਘ ਵੀ ਹਾਜ਼ਰ ਸਨ।

Related posts

ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਕੋਰਾ ਜਵਾਬ ਦਿੰਦਿਆਂ ਸਮਰਥਨ ਦੀ ਅਪੀਲ ਕੀਤੀ ਰੱਦ

editor

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ਼ ਦੀ ਸਹੂਲਤ ਵਾਸਤੇ ਡੀ.ਸੀਜ਼ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

editor

ਮਾਨ ਵੱਲੋਂ ਰੋਪੜ ’ਚ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਚੋਣ ਪ੍ਰਚਾਰ

editor