Punjab

ਸਪੀਕਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ‘ਤੇ ਸ਼ਰਧਾਂਜਲੀ ਭੇਟ

 ਚੰਡੀਗੜ –  ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ‘ਤੇ ਸ਼ਰਧਾਂਜਲੀ ਭੇਟ ਕੀਤੀ ਹੈ।  ਉਨਾਂ ਆਪਣੇ ਸੰਦੇਸ਼ ਵਿੱਚ ਲੋਕਾਂ ਨੂੰ ਪੰਜਵੇਂ ਸਿੱਖ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਆਦਰਸ਼ਾਂ ਅਤੇ ਸਿਧਾਂਤਾਂ ‘ਤੇ ਚੱਲਣ ਦਾ ਸੱਦਾ ਦਿੱਤਾ, ਜਿਨਾਂ ਨੇ ਮਨੁੱਖਤਾ, ਧਰਮ ਨਿਰਪੱਖਤਾ ਅਤੇ ਵਿਸ਼ਵ ਭਾਈਚਾਰੇ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ।
ਸੰਧਵਾਂ ਨੇ ਕਿਹਾ ÷ਸਿਦਕ ਅਤੇ ਸ਼ਾਂਤੀ ਦੇ ਪੁੰਜ, ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਗੁਰੂ ਚਰਨਾਂ ‘ਚ ਕੋਟਿ-ਕੋਟਿ ਪ੍ਰਣਾਮ। ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਸਮੁੱਚੀ ਸਿੱਖ ਕੌਮ ਅੰਦਰ ਧਰਮ ਹੇਤ ਸੀਸ ਵਾਰਨ ਦਾ ਜਜ਼ਬਾ ਭਰਦੀ ਹੈ।÷
ਸਪੀਕਰ ਨੇ ਕਿਹਾ ਕਿ ਗੁਰੂ ਜੀ ਨੇ ਧਰਮ ਦੇ ਰਾਖੇ ਵਜੋਂ ਮਾਨਵਤਾ ਦੇ ਭਲੇ ਲਈ ਆਪਣਾ ਜੀਵਨ ਨਿਛਾਵਰ ਕਰ ਦਿੱਤਾ ਅਤੇ ਗੁਰੂ ਜੀ ਦੀ ਸਰਵਉੱਚ ਤੇ ਨਿਰਸਵਾਰਥ ਕੁਰਬਾਨੀ ਹਮੇਸ਼ਾ ਮਨੁੱਖਤਾਂ ਲਈ ਪ੍ਰੇਰਨਾ ਸਰੋਤ ਬਣੀ ਰਹੇਗੀ।

Related posts

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ’ਚ ਕੌਮੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ : ਸਿਬਿਨ ਸੀ

editor

ਮੋਦੀ ਨੇ ਸਾਰੇ ਭਿ੍ਰਸ਼ਟਾਚਾਰੀਆਂ ਨੂੰ ਭਾਜਪਾ ’ਚ ਸ਼ਾਮਲ ਕੀਤਾ: ਮਾਨ

editor

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਬਲਕਿ ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ: ‘ਆਪ’

editor