Australia

ਐਂਥਨੀ ਐਲਬਾਨੀਜ਼ ਅਤੇ ਜੈਸਿੰਡਾ ਆਰਡਰਨ ਵਿਚਕਾਰ ਪਹਿਲੀ ਮੁਲਾਕਾਤ ਕੱਲ੍ਹ ਨੂੰ

ਕੈਨਬਰਾ – ਆਸਟ੍ਰੇਲੀਆ ਦੇ ਨਵੇਂ ਪ੍ਰਧਾਨ ਮੰਤਰੀ ਐਂਥਨੀ ਐਲਬਾਨੀਜ਼ ਨੇ ਆਪਣੇ ਦੋ ਹਫ਼ਤਿਆਂ ਦੇ ਰੁਝੇਵਿਆਂ ਭਰੇ ਕਾਰਜਕਾਲ ਦੌਰਾਨ ਅਮਰੀਕਾ, ਭਾਰਤ, ਜਾਪਾਨ ਅਤੇ ਇੰਡੋਨੇਸ਼ੀਆ ਦੇ ਨੇਤਾਵਾਂ ਨਾਲ ਆਹਮੋ-ਸਾਹਮਣੇ ਮੀਟਿੰਗਾਂ ਕੀਤੀਆਂ ਹਨ। ਹੁਣ ਉਹ ਪਹਿਲੀ ਵਾਰ ਵਿਸ਼ਵ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੂੰ ਵੀਰਵਾਰ ਨੂੰ ਸਿਡਨੀ ਦੇ ਵਿੱਚ ਮਿਲਣਗੇ।

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਨੇੜਲੇ-ਗੁਆਂਢੀ ਦੇਸ਼ਾਂ ਆਸਟ੍ਰੇਲੀਆ-ਨਿਊਜ਼ੀਲੈਂਡ ਵਿਚਕਾਰ ਦੁਵੱਲੇ ਸਬੰਧਾਂ ਦਾ ਇਕ “ਪਰਿਵਾਰ ਵਾਂਗ” ਵਰਣਨ ਕੀਤਾ ਹੈ। ਆਰਡਰਨ ਨੇ ਨੇ ਕਿਹਾ ਹੈ ਕਿ ਇਹ ਉਚਿਤ ਸਮਾਂ ਹੈ ਕਿ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਵਜੋਂ, ਮੈਂ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਲਬਨੀਜ਼ ਦੇ ਅਹੁਦਾ ਸੰਭਾਲਣ ਤੋਂ ਬਾਅਦ ਉਹਨਾਂ ਨਾਲ ਮੁਲਾਕਾਤ ਕਰਨ ਵਾਲੀ ਪਹਿਲੀ ਵਿਦੇਸ਼ੀ ਸਰਕਾਰ ਦੀ ਮੁਖੀ ਹੋਵਾਂਗੀ। ਜੈਸਿੰਡਾ ਆਰਡਰਨ ਨਿਊਜ਼ੀਲੈਂਡ ਲੇਬਰ ਪਾਰਟੀ ਦੀ ਅਗਵਾਈ ਕਰਦੀ ਹੈ, ਜੋ ਕਿ ਲਗਭਗ ਇੱਕ ਦਹਾਕੇ ਤੱਕ ਸ਼ਾਸਨ ਕਰਨ ਵਾਲੇ ਆਸਟ੍ਰੇਲੀਆ ਦੇ ਰੂੜੀਵਾਦੀ ਗੱਠਜੋੜ ਦੇ ਮੁਕਾਬਲੇ ਐਲਬਨੀਜ਼ ਦੀ ਖੱਬੇ-ਪੱਖੀ ਆਸਟ੍ਰੇਲੀਅਨ ਲੇਬਰ ਪਾਰਟੀ ਨਾਲ ਵਧੇਰੇ ਨੇੜਿਓਂ ਜੁੜੀ ਹੋਈ ਹੈ। ਆਸਟ੍ਰੇਲੀਆ ਦੇ ਨਵੇਂ ਪ੍ਰਧਾਨ ਮੰਤਰੀ ਐਂਥਨੀ ਐਲਬਾਨੀਜ਼ ਅਤੇ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨਦੇ ਵਿਚਕਾਰ ਪਹਿਲਲੀ ਵਾਰ ਹੋਣ ਵਾਲੀ ਇਸ ਮੁਲਾਕਾਤ ਨੂੰ ਬਹੁਤ ਹੀ ਮਹੱਤਵਪੂਰਨ ਸਮਝਿਆ ਜਾ ਰਿਹਾ ਹੈ।

Related posts

ਕੀ ਆਸਟ੍ਰੇਲੀਆ ਨੇ ਦੋ ਭਾਰਤੀ ਜਾਸੂਸਾਂ ਨੂੰ ਕੱਢਿਆ ਸੀ ਦੇਸ਼ ’ਚੋਂ ਬਾਹਰ?

editor

ਆਸਟ੍ਰੇਲੀਆ ਸਰਕਾਰ ਵੱਲੋਂ ਔਰਤਾਂ ਨੂੰ ਘਰੇਲੂ ਹਿੰਸਾ ਤੋਂ ਬਚਾਉਣ ’ਚ ਮਦਦ ਲਈ ਨਵੇਂ ਫੰਡ ਦਾ ਐਲਾਨ

editor

ਆਸਟ੍ਰੇਲੀਆਈ ਨੇ ਚਾਕੂ ਹਮਲੇ ’ਚ ਮਾਰੇ ਗਏ ਪਾਕਿ ਸੁਰੱਖ਼ਿਆ ਗਾਰਡ ਨੂੰ ਦੱਸਿਆ ਰਾਸ਼ਟਰੀ ਹੀਰੋ

editor