Punjab

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਚੰਡੀਗੜ – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਚੀਫ਼ ਜਸਟਿਸ ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਦੀ ਅਗਵਾਈ ਹੇਠ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਮਾਣਯੋਗ ਸੁਪਰੀਮ ਕੋਰਟ ਅਤੇ ਨਿਆਂ ਵਿਭਾਗ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਨਾਏ ਗਏ ਇਸ ਸਮਾਗਮ ਵਿੱਚ ਮਾਣਯੋਗ ਜੱਜ ਸਾਹਿਬਾਨ, ਐਡਵੋਕੇਟ ਜਨਰਲ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰਾਂ, ਹਾਈ ਕੋਰਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ ਅਤੇ ਉਤਸ਼ਾਹ ਨਾਲ ਵੱਖ-ਵੱਖ ਯੋਗ ਤੇ ਧਿਆਨ ਆਸਣ ਕੀਤੇ।
ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਜੱਜ ਜਸਟਿਸ ਸ੍ਰੀ ਆਗਸਟੀਨ ਜਾਰਜ ਮਸੀਹ ਨੇ ਸਮਾਗਮ ‘ਚ ਸ਼ਮੂਲੀਅਤ ਕਰਨ ਵਾਲਿਆਂ ਨੂੰ ਯੋਗ ਦੇ ਫ਼ਾਇਦਿਆਂ ਤੋਂ ਜਾਣੂ ਕਰਵਾਉਦਿਆਂ ਕਿਹਾ ਕਿ ਯੋਗ ਪ੍ਰਾਚੀਨ ਭਾਰਤੀ ਪਰੰਪਰਾ ਦਾ ਅਨਮੋਲ ਤੋਹਫ਼ਾ ਹੈ ਅਤੇ ਇਹ ਸਰੀਰਕ ਵਿਕਾਸ ਅਤੇ ਮਾਨਸਿਕ ਆਰਾਮ ਵਿੱਚ ਸਹਾਈ ਹੋਣ ਦੇ ਨਾਲ-ਨਾਲ ਤਾਕਤ, ਲਚਕਤਾ ਅਤੇ ਰੋਗ-ਪ੍ਰਤੀਰੋਧਕ ਸਮਰੱਥਾ ਵਿੱਚ ਵਾਧਾ ਕਰਦਾ ਹੈ। ਮਹਾਂਮਾਰੀ ਦੇ ਮੌਜੂਦਾ ਹਾਲਾਤ ਨੂੰ ਵੇਖਦਿਆਂ ਇਹ ਹੋਰ ਵੀ ਮਹੱਤਵਪੂਰਨ ਹੋ ਜਾਂਦਾ ਹੈ ਕਿਉਕਿ ਮਹਾਂਮਾਰੀ ਕਾਰਨ ਲੋਕ ਸਰੀਰਕ ਅਤੇ ਮਾਨਸਿਕ ਤਣਾਅ ਵਿੱਚੋਂ ਲੰਘ ਰਹੇ ਹਨ। ਉਨਾਂ ਕਿਹਾ ਕਿ ਯੋਗ ਸਿਰਫ਼ ਕਸਰਤ ਹੀ ਨਹੀਂ ਹੈ, ਸਗੋਂ ਖ਼ੁਦ ਨਾਲ ਅਤੇ ਸੰਸਾਰ ਤੇ ਕੁਦਰਤ ਨਾਲ ਇਕਮਿਕਤਾ ਦੀ ਭਾਵਨਾ ਨੂੰ ਖੋਜਣਾ ਹੈ।
ਜ਼ਿਕਰਯੋਗ ਹੈ ਕਿ ਹਰ ਸਾਲ 21 ਜੂਨ ਨੂੰ ਵਿਸ਼ਵ ਭਰ ਵਿੱਚ ਮਨਾਇਆ ਜਾਣ ਵਾਲਾ ਅੰਤਰਰਾਸ਼ਟਰੀ ਯੋਗ ਦਿਵਸ ਇਸ ਸਾਲ ‘ਮਨੁੱਖਤਾ ਲਈ ਯੋਗ’ ਵਿਸ਼ੇ ਤਹਿਤ ਮਨਾਇਆ ਜਾ ਰਿਹਾ ਹੈ ਤਾਂ ਕਿ ਯੋਗ ਦੀ ਮਹੱਤਤਾ ਅਤੇ ਸਰੀਰ ਤੇ ਮਨ ਨੂੰ ਤੰਦਰੁਸਤ ਰੱਖਣ ਲਈ ਇਸ ਦੇ ਫ਼ਾਇਦਿਆਂ ਨੂੰ ਉਜਾਗਰ ਕੀਤਾ ਜਾ ਸਕੇ।

Related posts

ਐਡਵੋਕੇਟ ਧਾਮੀ ਨੇ ਫਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਸ਼੍ਰੋਮਣੀ ਕਮੇਟੀ ਦੀ ਟੀਮ ਨੇ ਘਟਨਾ ਵਾਲੀ ਥਾਂ ਤੋਂ ਸਮੁੱਚੀ ਰਿਪੋਰਟ ਭੇਜੀ

editor

ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ

editor

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ’ਚ ਕੌਮੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ : ਸਿਬਿਨ ਸੀ

editor