India

ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਕਿਹਾ, ਪੰਜਾਬ ਪੁਲਿਸ ਕਰ ਰਹੀ ਕਾਨੂੰਨ ਦੀ ਉਲੰਘਣਾ, ਜਾਵਾਂਗੇ ਸੁਪਰੀਮ ਕੋਰਟ

ਨਵੀਂ ਦਿੱਲੀ – ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਕੱਲ੍ਹ ਦੇਰ ਰਾਤ ਨੂੰ ਮੈਜਿਸਟ੍ਰੇਟ ਦੇ ਘਰ ’ਚ ਬਿਸ਼ਨੋਈ ਦੀ ਪੇਸ਼ੀ ਨੂੰ ਲੈ ਕੇ ਨਾਰਾਜ਼ਗੀ ਪ੍ਰਗਟਾਈ ਹੈ। ਇਸ ਦੌਰਾਨ ਸਿੱਧੂ ਮੂਸੇਵਾਲਾ ਹੱਤਿਆਕਾਂਡ ’ਚ ਉਸਦਾ ਰਿਮਾਂਡ ਛੇ ਦਿਨਾਂ ਲਈ ਵਧਾ ਦਿੱਤਾ ਗਿਆ ਸੀ। ਵਕੀਲ ਵਿਸ਼ਾਲ ਚੋਪਡ਼ਾ ਨੇ ਕਿਹਾ ਕਿ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਨ ਤੇ ਫੈਸਲਾ ਦੇਣ ਲਈ ਨਿਰਧਾਰਤ ਗਾਈਡ ਲਾਈਨਜ਼ ਹਨ, ਪਰ ਪੰਜਾਬ ਪੁਲਿਸ ਨੇ ਇਨ੍ਹਾਂ ਦੀ ਉਲੰਘਣਾ ਕੀਤੀ ਹੈ ਤੇ ਬਿਸ਼ਨੋਈ ਨੂੰ ਉਸੇ ਕਾਨੂੰਨੀ ਨੁਮਾਇੰਦੇ ਬਿਨਾ ਹੀ ਮੈਜਿਸਟ੍ਰੇਟ ਦੇ ਰਿਹਾਇਸ਼ ’ਚ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਪੁਲਿਸ ਦੇ ਵਿਵਹਾਰ ਦੇ ਖਿਲਾਫ਼ ਸੁਪਰੀਮ ਕੋਰਟ ਜਾਣ ਦਾ ਫੈਸਲਾ ਕੀਤਾ ਹੈ ਕਿਉਂਕਿ ਬਿਸ਼ਨੋਈ ਨੂੰ ਸਾਡੀ ਜਾਣਕਾਰੀ ਦੇ ਬਿਨਾ ਹੀ ਪੇਸ਼ ਕਰ ਕੇ ਉਸਦਾ ਅੱਗੇ ਰਿਮਾਂਡ ਹਾਸਲ ਕਰ ਲਿਆ। ਉਨ੍ਹਾਂ ਮੁਤਾਬਕ, ਬਿਸ਼ਨੋਈ ਦਾ ਰਿਮਾਂਡ ਅੱਜ ਖਤਮ ਹੋ ਰਿਹਾ ਸੀ, ਪਰ ਪੰਜਾਬ ਪੁਲਿਸ ਨੇ ਸੁਰੱਖਿਆ ਦਾ ਹਵਾਲਾ ਦੇ ਕੇ ਉਸ ਨੂੰ ਦੇਰ ਰਾਤ ਹੀ ਅਦਾਲਤ ’ਚ ਪੇਸ਼ ਕਰ ਦਿੱਤਾ ਤੇ 27 ਜੂਨ ਤਕ ਰਿਮਾਂਡ ਹਾਸਲ ਕਰ ਲਿਆ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਪੁਲਿਸ ਬਿਸ਼ਨੋਈ ਦਾ ਮੈਡੀਕਲ ਚੈਕਅੱਪ ਕਰਾਉਣ ਤੋਂ ਬਚ ਰਹੀ ਹੈ। ਇੱਥੇ ਸਿੱਧੇ-ਸਿੱਧੇ ਸਾਡੇ ਅਧਿਕਾਰਾਂ ਦੀ ਉਲੰਘਣਾ ਹੋਈਹੈ ਤੇ ਅਸੀਂ ਸਿੱਧੇ ਸੁਪਰੀਮ ਕੋਰਟ ’ਚ ਜਾਵਾਂਗੇ।

ਜ਼ਿਕਰਯੋਗ ਹੈ ਕਿ 14 ਜੂਨ ਨੂੰ ਦਿੱਲੀ ’ਚ ਪਟਿਆਲਾ ਹਾਊਸ ਕੋਰਟ ਨੇ ਪੰਜਾਬ ਪੁਲਿਸ ਨੂੰ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮਾਮਲੇ ’ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਦਿੱਤੀ ਸੀ ਤੇ ਨਾਲ ਹੀ ਪੰਜਾਬ ਪੁਲਿਸ ਨੂੰ ਹਦਾਇਤ ਦਿੱਤੀ ਸੀ ਕਿ ਨਿਯਮਾਂ ਦੇ ਤਹਿਤ ਦਿੱਲੀ ਤੋਂ ਰਵਾਨਾ ਹੋਣ ਤੋਂ ਪਹਿਲਾਂ ਉਸਦਾ ਮੈਡੀਕਲ ਚੈਕਅੱਪ ਕਰਾਇਆ ਜਾਵੇ।

Related posts

ਗੈਸ ਸਿਲੰਡਰ ਫਟਣ ਨਾਲ ਲੱਗੀ ਅੱਗ, ਮਾਂ ਸਮੇਤ ਤਿੰਨ ਬੱਚੇ ਜਿਊਂਦੇ ਸੜੇ

editor

ਮੇਨਕਾ ਗਾਂਧੀ ਨੇ ਸੁਲਤਾਨਪੁਰ ਲੋਕ ਸਭਾ ਸੀਟ ਤੋਂ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ

editor

ਦਿੱਲੀ ਦੇ ਕਰੀਬ 100 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਕਾਰਨ ਦਹਿਸ਼ਤ

editor