Punjab

ਪਟਿਆਲਾ ਹਾਊਸ ਕੋਰਟ ‘ਚ ਜੱਗੂ ਭਗਵਾਨਪੁਰੀਆ ਦੀ ਪੇਸ਼ੀ ਦੌਰਾਨ ਪੁਲਿਸ ਨੂੰ ਮਿਲਿਆ ਟ੍ਰਾਂਜ਼ਿਟ ਰਿਮਾਂਡ

ਪਟਿਆਲਾ – ਪਟਿਆਲਾ ਹਾਊਸ ਕੋਰਟ ਨੇ ਪੰਜਾਬ ਪੁਲਿਸ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੰਜਾਬ ਪੁਲਿਸ ਨੇ ਟਰਾਂਜ਼ਿਟ ਰਿਮਾਂਡ ‘ਤੇ ਲੈਣ ਦੇ ਹੁਕਮ ਦਿੱਤੇ ਹਨ। ਜਿਥੇ ਪੰਜਾਬ ਪੁਲਿਸ ਨੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਜਗਦੀਪ ਭਗਵਾਨਪੁਰੀਆ ਨੂੰ ਗ੍ਰਿਫਤਾਰ ਕਰਕੇ ਪਟਿਆਲਾ ਹਾਊਸ ਕੋਰਟ ਤੋਂ ਟ੍ਰਾਂਜ਼ਿਟ ਰਿਮਾਂਡ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਹਿਰਾਸਤ ‘ਚ ਲੈ ਲਿਆ ਹੈ। ਕੋਰਟ ‘ਚ ਪੰਜਾਬ ਪੁਲਿਸ ਦੇ ਵਕੀਲ ਨੇ ਕਿਹਾ ਕਿ ਕਿ ਚਾਰ ਕਥਿਤ ਸ਼ੂਟਰਾਂ ਵਿੱਚੋਂ 2 ਜਗਦੀਪ ਭਗਵਾਨਪੁਰੀਆ ਨਾਲ ਜੁੜੇ ਹੋਏ ਹਨ, ਜਿਸ ਕਰਨ ਜੱਗੂ ਨੂੰ ਟ੍ਰਾਂਜ਼ਿਟ ਰਿਮਾਂਡ ‘ਤੇ ਲੈਣ ਦੀ ਲੋੜ ਹੈ। ਅੱਜ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ 14 ਦਿਨ ਦਾ ਰਿਮਾਂਡ ਪੂਰਾ ਹੋਣ ‘ਤੇ ਦਿੱਲੀ ਦੇ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ ਗਿਆ।

ਜਦੋਂ ਕੇ ਭਗਵਾਨਪੁਰੀਆ ਦੇ ਵਕੀਲ ਨੇ ਪੰਜਾਬ ਪੁਲਿਸ ਦੇ ਟ੍ਰਾਂਜ਼ਿਟ ਰਿਮਾਂਡ ਦਾ ਵਿਰੋਧ ਕੀਤਾ। ਉਥੇ ਹੀ ਪਟਿਆਲਾ ਹਾਊਸ ਕੋਰਟ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪੰਜਾਬ ਪੁਲਿਸ ਨੂੰ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਹਿਰਾਸਤ ‘ਚ ਲੈਣ ਦੇ ਹੁਕਮ ਦਿੱਤੇ ਹਨ ਅਤੇ ਪੰਜਾਬ ਪੁਲਿਸ ਨੂੰ ਜੱਗੂ ਦਾ ਟ੍ਰਾਂਜ਼ਿਟ ਰਿਮਾਂਡ ਦੇ ਦਿੱਤਾ ਹੈ।

Related posts

ਗ਼ਰੀਬ ਦੀ ਗ਼ਰੀਬੀ ਉਸ ਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦੈ : ਭਗਵੰਤ ਮਾਨ

editor

ਭਗਵੰਤ ਮਾਨ ਨੇ ‘ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ ਲਈ ਗੜ੍ਹਸ਼ੰਕਰ ਦੇ ਲੋਕਾਂ ਤੋਂ ਮੰਗਿਆ ਸਮਰਥਨ

editor

ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ਵਿੱਚ ਗੋਲ਼ੀ ਮਾਰ ਕੇ ਹੱਤਿਆ!

editor