Punjab

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪਿੰਡ ਭੋਪਰ ਸੈਦਾਂ ਵਿਖੇ ਮੁਹੱਲਾ ਕਲੀਨਕ ਦਾ ਕੀਤਾ ਉਦਘਾਟਨ

ਜੌੜਾ ਛੱਤਰਾਂ – ਪੰਜਾਬ ਸਰਕਾਰ ਵੱਲੋਂ 75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਤੇ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਅੱਜ ਪਿੰਡ ਭੋਪਰ ਸੈਦਾਂ ਵਿਖੇ ਖੁੱਲੇ ਆਮ ਆਦਮੀ ਕਲੀਨਕ ਦਾ ਉਦਘਾਟਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੀਤਾ ਗਿਆ। ਇਸ ਮੌਕੇ ਉਹਨਾਂ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀ ਜਨਤਾ ਨਾਲ ਹਰ ਇੱਕ ਕੀਤਾ ਹੋਇਆ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਇਸਦੇ ਤਹਿਤ ਅੱਜ ਆਜ਼ਾਦੀ ਦਿਵਸ ਮੌਕੇ ਅੱਜ ਆਮ ਆਦਮੀ ਮੁਹੱਲਾ ਕਲੀਨਕ ਖੋਲ੍ਹ ਕੇ ਪੰਜਾਬ ਦੀ ਜਨਤਾ ਦੇ ਹਵਾਲੇ ਕੀਤੇ ਜਾ ਰਹੇ ਹਨ, ਜਿਸ ਵਿੱਚ ਉਪੀਡੀ ਸੇਵਾਵਾਂ, ਜੱਚਾ ਬੱਚਾ ਸੇਵਾਵਾਂ, ਟੀਕਾਕਰਨ ਦੀਆਂ ਸਹੂਲਤਾਂ, ਪਰਿਵਾਰ ਨਿਯੋਜਨ ਦੀਆਂ ਸਹੂਲਤਾਂ, ਮੁਫ਼ਤ ਲੈਬ ਟੈਸਟ ਤੇ ਮੁਫ਼ਤ ਦਵਾਈਆਂ ਉਪਲੱਬਧ ਹੋਣਗੀਆਂ ।

ਉਹਨਾਂ ਪਿਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਨੂੰ ਦੁਹਰਾਉਦੇ ਹੋਏ ਉਹਨਾਂ ਦੀਆਂ ਕੋਝੀਆਂ ਚਾਲਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਣੇ ਹੋਏ ਅਜੇ ਸੱਤ ਮਹੀਨੇ ਹੀ ਹੋਏ ਹਨ ਅਤੇ ਮੁੱਖ ਮੰਤਰੀ ਵੱਲੋਂ ਆਪਣੇ ਕੀਤੇ ਗਏ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਅਤੇ ਜਨਤਾ ਨਾਲ ਕੀਤਾ ਹੋਇਆ ਹਰ ਵਾਅਦਾ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਸ੍ਰੀ ਰਮਨ ਬਹਿਲ ਵੱਲੋਂ ਪਿੰਡ ਭੋਪਰ ਸੈਦਾਂ ਵਿਖੇ ਮੁਹੱਲਾ ਕਲੀਨਕ ਖੋਲ੍ਹਣ ‘ਤੇ ਪੰਜਾਬ ਦੇ ਮੁੱਖ ਮੰਤਰੀਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਧੰਨਵਾਦ ਕਰਦੇ ਹੋਏ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਇਲਾਕਾ ਕਿਰਨ ਨਾਲੇ ਦੇ ਨਜ਼ਦੀਕ ਹੋਣ ਕਰਕੇ ਇਸ ਇਲਾਕੇ ਵਿੱਚ ਫਸਲਾਂ ਦਾ ਭਾਰੀ ਨੁਕਸਾਨ ਹੋ ਜਾਂਦਾ ਹੈ ਜਿਸ ਕਰਕੇ ਇਸ ਕਿਰਨ ਨਾਲੇ ਦਾ ਹੱਲ ਕੀਤਾ ਜਾਵੇ ।

ਇਸ ਮੌਕੇ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ, ਡਿਪਟੀ ਕਮਿਸਨਰ ਸ੍ਰੀ ਮੁਹੰਮਦ ਇਸ਼ਫਾਕ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਵਾਹਲਾ, ਕਾਦੀਆਂ ਦੇ ਹਲਕਾ ਇੰਚਾਰਜ ਜਗਰੂਪ ਸਿੰਘ ਸੇਖਵਾਂ,ਹਰਜਿੰਦਰ ਸਿੰਘ ਕਲਸੀ,ਬੀ.ਡੀ.ਪੀ ਉ ਗੁਰਦਾਸਪੁਰ ਬਲਜੀਤ ਸਿੰਘ,ਸਿਵਲ ਸਰਜਨ ਗੁਰਦਾਸਪੁਰ ਹਰਭਜਨ ਸਿੰਘ ਮਾਂਡੀ, ਐੱਸਐੱਮਓ ਕਲਾਨੌਰ ਤੋਂ ਇਲਾਵਾ ਹੋਰ ਵੀ ਅਧਿਕਾਰੀ ਮੌਜੂਦ ਸਨ।

Related posts

ਪਟਿਆਲਾ ਦੀ ਭਾਦਸੋਂ ਰੋਡ ’ਤੇ ਹਾਦਸੇ ’ਚ ਲਾਅ ’ਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

editor

ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ

editor

ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ- ਔਜਲਾ

editor