India

ਪਾਣੀ ਦੀ ਭੇਟ ਚੜ੍ਹੀਆਂ ਫਸਲਾਂ ਦਾ ਮੁਆਵਜ਼ਾ ਦੇਵੇਗੀ ਪੰਜਾਬ ਸਰਕਾਰ-ਧਾਲੀਵਾਲ ਦਰਿਆ ਦੇ ਟੁੱਟਣ ਦਾ ਵੀ ਕੀਤਾ ਜਾਵੇਗਾ ਪੱਕਾ ਹੱਲ-ਧਾਲੀਵਾਲ ਰਾਵੀ ਦੇ ਪਾਣੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਕੈਬਨਿਟ ਮੰਤਰੀ

ਅੰਮ੍ਰਿਤਸਰ – ਬੀਤੇ ਦਿਨੀਂ ਰਾਵੀ ਦਰਿਆ ਵਿਚ ਅਚਨਚੇਤ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ, ਜਿੰਨਾ ਕੋਲ ਪੇਂਡੂ ਵਿਕਾਸ ਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਨਾਲ-ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਵੀ ਹੈ, ਨੇ ਕਿਸਾਨਾਂ ਨੂੰ ਭਰੋਸਾ ਦਿੰਦੇ ਕਿਹਾ ਕਿ ਤੁਹਾਡੀਆਂ ਪਾਣੀ ਨਾਲ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਪੰਜਾਬ ਸਰਕਾਰ ਦੇਵੇਗੀ। ਅੰਮ੍ਰਿਤਸਰ ਜਿਲ੍ਹੇ ਦੇ ਸਰਹੱਦੀ ਇਲਾਕੇ ਘੋਨੇਵਾਲ ਵਿਖੇ ਪੁੱਜੇ ਕੈਬਨਿਟ ਮੰਤਰੀ ਸ. ਧਾਲੀਵਾਲ ਨੇ ਕਿਸਾਨਾਂ ਨਾਲ ਗੱਲਬਾਤ ਕਰਦੇ ਰਾਵੀ ਦਰਿਆ ਉਤੇ ਬਣੇ ਪੁੱਲ ਨੂੰ ਜਾਣ ਵਾਲੀ ਸੜਕ, ਜੋ ਕਿ ਪਾਣੀ ਕਾਰਨ ਰੁੜ ਗਈ ਹੈ, ਦੀ ਉਸਾਰੀ ਵੀ ਛੇਤੀ ਕਰਵਾ ਦਿੱਤੀ ਜਾਵੇਗੀ ਅਤੇ ਨਾਲ ਹੀ ਇਸ ਪੁੱਲ ਦਾ ਸਥਾਈ ਹੱਲ ਕੀਤਾ ਜਾਵੇਗਾ, ਤਾਂ ਕਿ ਹਰ ਸਾਲ ਇਹ ਇਲਾਕਾ ਪਾਣੀ ਦੀ ਭੇਟ ਨਾ ਚੜ੍ਹੇ। ਉਨਾਂ ਦੱਸਿਆ ਕਿ ਬੀਤੇ ਦਿਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਵੀ ਇਸ ਇਲਾਕੇ ਬਾਰੇ ਮੇਰੇ ਕੋਲੋਂ ਜਾਣਕਾਰੀ ਲਈ ਸੀ ਅਤੇ ਅੱਜ ਮੈਂ ਖ਼ੁਦ ਮੌਕਾ ਵੇਖਣ ਆਇਆ ਹਾਂ, ਤਾਂ ਜੋ ਮੁੱਖ ਮੰਤਰੀ ਸਾਹਿਬ ਨੂੰ ਸਾਰੀ ਸਥਿਤੀ ਤੋਂ ਜਾਣੂੰ ਕਰਵਾਇਆ ਜਾ ਸਕੇ।ਸ. ਧਾਲੀਵਾਲ ਨੇ ਦੱਸਿਆ ਕਿ ਇਸ ਪਾਣੀ ਨਾਲ ਹੀ ਅੰਮ੍ਰਿਤਸਰ ਤੇ ਗੁਰਦਾਸਪੁਰ ਜਿਲਿਆਂ ਦੀ ਕਰੀਬ 1300 ਏਕੜ ਫਸਲ ਬਰਬਾਦ ਹੋ ਗਈ ਹੈ। ਉਨਾਂ ਕਿਹਾ ਕਿ ਕੁਦਰਤ ਅੱਗੇ ਕਿਸੇ ਦਾ ਜ਼ੋਰ ਨਹੀਂ, ਪਰ ਅਸੀਂ ਆਪਣੇ ਕਿਸਾਨ ਨਾਲ ਖੜੇ ਹਾਂ ਤੇ ਉਸਦੇ ਨੁਕਸਾਨ ਦਾ ਬਣਦਾ ਮੁਆਵਜ਼ਾ ਸਰਕਾਰ ਦੇਵਗੀ। ਸ. ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਤੁਹਾਡੀ ਸਰਕਾਰ ਹੈ ਅਤੇ ਸਰਕਾਰ ਦਾ ਖਜ਼ਾਨਾ ਲੋਕਾਂ ਦੀ ਭਲਾਈ ਲਈ ਹੀ ਹੈ। ਉਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹਰ ਲੋੜਵੰਦ ਨੂੰ ਉਸਦਾ ਬਣਦਾ ਹੱਕ ਦੇਣਾ ਹੈ ਅਤੇ ਇਸ ਵਿਚ ਕਿਸੇ ਵੀ ਤਰਾਂ ਦੀ ਰੁਕਾਵਟ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Related posts

ਲੋਕ ਸਭਾ ਚੋਣਾਂ ਦੇ ਪੰਜਵੇਂ ਗੇੜ ਲਈ 8 ਰਾਜਾਂ ਦੀਆਂ 49 ਸੀਟਾਂ ’ਤੇ ਵੋਟਿੰਗ ਅੱਜ

editor

‘ਆਪ’ ਨੂੰ ਚੁਣੌਤੀ ਸਮਝਦੀ ਹੈ ਭਾਜਪਾ, ਪਾਰਟੀ ਨੂੰ ਕੁਚਲਣ ਲਈ ‘ਅਪਰੇਸ਼ਨ ਝਾੜੂ’ ਚਲਾਇਆ: ਕੇਜਰੀਵਾਲ

editor

ਮਾਓਵਾਦੀਆਂ ਦੀ ਭਾਸ਼ਾ ਬੋਲ ਰਹੇ ਹਨ ਰਾਹੁਲ:ਮੋਦੀ

editor