International

ਅਧਿਆਤਮਕਤਾ ਦਾ ਨੂਰ ਹੈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ- ਸਿੰਘ ਸਾਹਿਬ ਗਿ: ਜਗਤਾਰ ਸਿੰਘ ਜੀ

ਸ਼ਿਕਾਗੋ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿ: ਜਗਤਾਰ ਸਿੰਘ ਜੀ ਨੇ ਅਮਰੀਕਾ ‘ਚ ਆਪਣੇ ਧਾਰਮਿਕ ਪ੍ਰਚਾਰਕ ਦੌਰੇ ਦੌਰਾਨ ਸ਼ਿਕਾਗੋ ਦੇ ਅੰਤਰ- ਰਾਸ਼ਟਰੀ ਹਵਾਈ ਅੱਡੇ ਤੋਂ ਹੋਮਲੈਂਡ ਸਕਿਓਰਟੀ ਦੇ ਅਧਿਕਾਰੀਆਂ ਨੂੰ ਸਿੱਖ ਕਕਾਰਾਂ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ “ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਧਿਆਤਮਕਤਾ ਦਾ ਨੂਰ ਹੈ ਵਿਸ਼ਵ ਭਾਈਚਾਰਕ ਸਾਂਝ ਦਾ ਵਿਲੱਖਣ ਪ੍ਰਤੀਕ ਹੈ। ਸਿੰਘ ਸਾਹਿਬ ਨੇ ਹੋਮਲੈਂਡ ਸਕਿਓਰਟੀ ਦੇ ਮੁੱਖ ਅਧਿਕਾਰੀਆਂ ਨੂੰ ਸਿੱਖ ਕਕਾਰਾਂ ਤੇ ਦਸਤਾਰ ਸੰਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ।ਏਅਰਪੋਰਟ ਦੇ ਮੁੱਖ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਸਿੰਘ ਸਾਹਿਬ ਨੂੰ ਵਿਸ਼ੇਸ਼ ਸਨਮਾਨ( ਗਾਰਡ ਆਫ ਆਨਰ ) ਦੁਆਰਾ ਸਨਮਾਨਤ ਕੀਤਾ ਗਿਆ ਤੇ ਸਿੱਖ ਕਕਾਰਾਂ ਦੀ ਜਾਣਕਾਰੀ ਦੇਣ ਲਈ ਧੰਨਵਾਦ ਕੀਤਾ।ਉਨ੍ਹਾਂ ਨਾਲ ਸੰਤ ਦਲਜੀਤ ਸਿੰਘ ਸ਼ਿਕਾਗੋ ਵਾਲੇ ਤੇ ਸ਼ਿਕਾਗੋ ਦੀਆਂ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।

Related posts

ਟਰੂਡੋ ਦੀ ਵਧੀ ਚਿੰਤਾ; ਹਿੰਦੂ, ਸਿੱਖ, ਮੁਸਲਿਮ ਭਾਈਚਾਰਾ ਵਿਰੋਧੀ ਪਾਰਟੀ ਨੂੰ ਦੇ ਰਿਹੈ ਸਮਰਥਨ

editor

ਸਿੰਗਾਪੁਰ ’ਚ ਔਰਤਾਂ ਦੀਆਂ ਅਸ਼ਲੀਲ ਤਸਵੀਰਾਂ ਦੇ ਮਾਮਲੇ ’ਚ ਭਾਰਤੀ ਮੂਲ ਦੇ ਇੰਜੀਨੀਅਰ ਨੂੰ 11 ਮਹੀਨੇ ਦੀ ਸਜਾ

editor

ਕੈਨੇਡਾ ਪ੍ਰਤੀ ਭਾਰਤੀ ਵਿੱਦਿਆਰਥੀਆਂ ਦਾ ਘਟਿਆ ਰੁਝਾਨ

editor