Punjab

40 ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਨਿਹੰਗ ਸਿੰਘਾਂ ਵਲੋਂ ਮਹੱਲਾ ਅੱਜ

ਮੁਕਤਸਰ ਸਾਹਿਬ – ਮੁਕਤਸਰ ਦੇ 40(ਮੁਕਤਿਆਂ) ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਵਲੋਂ ਚਲੀ ਆਉਂਦੀ ਖਾਲਸਾਈ ਰਵਾਇਤ ਅਨੁਸਾਰ 15 ਜਨਵਰੀ ਨੂੰ ਸਮੂਹ ਨਿਹੰਗ ਸਿੰਘਾਂ ਦਲਾਂ ਦੇ ਸਹਿਯੋਗ ਨਾਲ ਪੁਰਾਤਨ ਖਾਲਸਾਈ ਪਰੰਪਰਾ ਅਨੁਸਾਰ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਣੀ ਬੁੱਢਾ ਦਲ ਨੇੜੇ ਗੁਰਦੁਆਰਾ ਤੰਬੂ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਖਾਲਸਾਈ ਸਿੱਖੀ ਜਾਹੋ ਜਲਾਲ ਨਾਲ ਨਿਹੰਗ ਸਿੰਘਾਂ ਵਲੋਂ ਮਹੱਲਾ ਕੱਢਿਆ ਜਾਵੇਗਾ।

           ਬੁੱਢਾ ਦਲ ਦੀ ਛਾਉਣੀ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਹੈ ਕਿ ਗੁਰੁ ਸਾਹਿਬਾਨ ਦੇ ਸਮਿਆਂ ਤੋਂ ਖਾਲਸਾ ਪੰਥ ਵਲੋਂ ਮਹੱਲਾ ਕੱਢਣ ਦੀ ਰਵਾਇਤ ਚਲੀ ਆ ਰਹੀ ਹੈ।ਨਿਹੰਗ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ, ਸ੍ਰੀ ਦਸਮ ਗ੍ਰੰਥ ਅਤੇ ਸਰਬਲੋਹ ਗ੍ਰੰਥ ਦੇ ਅਖੰਡਪਾਠਾਂ ਦੇ ਭੋਗ ਉਪਰੰਤ ਮਹੱਲਾ ਕੱਢਦੇ ਹਨ।ਇਹ ਮਹੱਲਾ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਜੋ ਬੁੱਢਾ ਦਲ ਦੇ ਪੰਜਵੇਂ ਜਥੇਦਾਰ ਹੋਏ ਹਨ, ਦੇ ਅਸਥਾਨ ਬੁੱਢਾ ਦਲ ਦੀ ਛਾਉਣੀ ਨੇੜੇ ਗੁਰਦੁਆਰਾ ਤੰਬੂ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਦਸਮ ਪਾਤਸ਼ਾਹ ਵਲੋਂ ਬੁੱਢਾ ਦਲ ਨੂੰ ਬਖਸ਼ਿਸ਼ ਨਿਸ਼ਾਨ ਸਾਹਿਬ, ਨਿਗਾਰਿਆਂ, ਧੌਸਿਆਂ ਦੀ ਛੱਤਰ ਛਾਇਆ ਅਤੇ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਹੇਠ ਆਰੰਭ ਹੋਵੇਗਾ।ਜਿਸ ਵਿੱਚ ਨਿਹੰਗ ਸਿੰਘ ਆਪਣੇ ਘੋੜਿਆਂ ਨੂੰ ਸ਼ਿੰਗਾਰ ਕੇ ਰਵਾਇਤੀ ਸ਼ਸ਼ਤਰਾਂ ਨਾਲ ਸਵਾਰੀ ਕਰਨਗੇ।ਮਹੱਲੇ ਵਿੱਚ ਸਭ ਨਿਹੰਗ ਸਿੰਘ ਦਲਾਂ ਦੇ ਮੁਖੀ ਜਥੇਦਾਰ ਸਾਹਿਬਾਨ ਬੇਅੰਤ ਨਿਹੰਗ ਸਿੰਘ ਗੁਰੂ ਦੀਆਂ ਲਾਡਲੀਆਂ ਫੌਜਾਂ ਸ਼ਾਮਲ ਹੋਣਗੀਆਂ ਤੇ ਗੁਰਦੁਆਰਾ ਟਿੱਬੀ ਸਾਹਿਬ ਦੇ ਨਜ਼ਦੀਕ ਮੈਦਾਨ ਵਿੱਚ ਮਹੱਲਾ ਖੇਡਿਆ ਜਾਵੇਗਾ ਜਿਥੇ ਨਿਹੰਗ ਸਿੰਘ ਘੋੜਿਆਂ ਦੀਆਂ ਦੌੜਾਂ ਤੇ ਗਤਕੇ ਦੇ ਜੌਹਰ ਵਿਖਾਉਣਗੇ।

Related posts

ਅਮਿਤ ਸ਼ਾਹ ਅਤੇ ਭਗਵੰਤ ਮਾਨ ‘ਇਕੱਠੇ’ ; ਚੋਣਾਂ ਤੋਂ ਬਾਅਦ ਭਾਜਪਾ ਦੀ ਮਦਦ ਨਾਲ ਭਗਵੰਤ ਮਾਨ ਬਣਾਉਣਗੇ ‘ਆਪ’ ਪੰਜਾਬ ਪਾਰਟੀ  *ਰਾਮਪੁਰਾ ਫੂਲ ਦੀ ਚੋਣ ਰੈਲੀ ਚੋਂ ਮਲੂਕਾ ਨਦਾਰਦ

editor

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ

editor

ਪਟਿਆਲਾ ਦੀ ਭਾਦਸੋਂ ਰੋਡ ’ਤੇ ਹਾਦਸੇ ’ਚ ਲਾਅ ’ਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

editor