India

ਸਿੱਖ ਦੰਗੇ : ਕਮਲਨਾਥ ਖ਼ਿਲਾਫ਼ ਰਿਪੋਰਟ ਦਾਇਰ ਕਰਨ ਲਈ ਸਿੱਟ ਨੂੰ ਦਿੱਲੀ ਹਾਈਕੋਰਟ ਤੋਂ ਮਿਲਿਆ ਸਮਾਂ

ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਵਿਸ਼ੇਸ਼ ਜਾਂਚ ਟੀਮ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਕਥਿਤ ਸ਼ਮੂਲੀਅਤ ਲਈ ਕਾਂਗਰਸ ਆਗੂ ਕਮਲਨਾਥ ਖ਼ਿਲਾਫ਼ ਕਾਰਵਾਈ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਸਥਿਤੀ ਰਿਪੋਰਟ ਦਾਖ਼ਲ ਕਰਨ ਲਈ ਸਮਾਂ ਦਿੱਤਾ ਅਤੇ ਕੇਸ ਦੀ ਸੁਣਵਾਈ ਮੁਲਤਵੀ ਕਰ ਦਿੱਤੀ। ਇਸ ਮਾਮਲੇ ਦੀ ਅਗਲੀ ਸੁਣਵਾਈ 23 ਅਪ੍ਰੈਲ ਨੂੰ ਹੋਵੇਗੀ। ਜਸਟਿਸ ਸਵਰਨ ਕਾਂਤਾ ਸ਼ਰਮਾ ਨੂੰ ਦੱਸਿਆ ਗਿਆ ਕਿ ਭਾਜਪਾ ਦੇ ਮਨਜਿੰਦਰ ਸਿੰਘ ਸਿਰਸਾ ਵੱਲੋਂ ਦਾਇਰ ਪਟੀਸ਼ਨ ’ਤੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਗਠਿਤ ਐੱਸ.ਆਈ.ਟੀ. ਨੇ ਹਾਲੇ ਤੱਕ ਆਪਣੀ ਸਟੇਟਸ ਰਿਪੋਰਟ ਦਾਖ਼ਲ ਨਹੀਂ ਕੀਤੀ ਹੈ।
ਹਾਈ ਕੋਰਟ ਨੇ ਸਿੱਟ ਨੂੰ 27 ਜਨਵਰੀ 2022 ਨੂੰ ਪਟੀਸ਼ਨ ’ਤੇ ਸਟੇਟਸ ਰਿਪੋਰਟ ਦਾਇਰ ਕਰਨ ਲਈ ਕਿਹਾ ਸੀ। ਮੰਗਲਵਾਰ ਨੂੰ, ਐੱਸ.ਆਈ.ਟੀ. ਦੇ ਵਕੀਲ ਨੇ ਰਿਕਾਰਡ ਦਾ ਪਤਾ ਲਗਾਉਣ ਦਾ ਹਵਾਲਾ ਦਿੰਦੇ ਹੋਏ, ਰਿਪੋਰਟ ਦਾਇਰ ਕਰਨ ਲਈ ਅਦਾਲਤ ਤੋਂ ਹੋਰ ਸਮਾਂ ਮੰਗਿਆ। ਇਹ ਮਾਮਲਾ ਦਿੱਲੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ ’ਤੇ ਦੰਗਾਕਾਰੀ ਭੀੜ ਵੱਲੋਂ ਕੀਤੇ ਗਏ ਹਮਲੇ ਨਾਲ ਸਬੰਧਤ ਹੈ।
ਕਾਂਗਰਸ ਨੇਤਾ ਕਮਲਨਾਥ ਨੇ ਆਪਣੇ ’ਤੇ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਸਿਰਸਾ ਨੇ 1984 ਵਿੱਚ ਸੰਸਦ ਮਾਰਗ ਥਾਣੇ ਵਿੱਚ ਦਰਜ ਐੱਫ.ਆਈ.ਆਰ. ਦੇ ਸਬੰਧ ਵਿੱਚ ਐੱਸ.ਆਈ.ਟੀ. ਨੂੰ ਕਮਲਨਾਥ ਖ਼ਿਲਾਫ਼ ਕਾਰਵਾਈ ਕਰਨ ਲਈ ਨਿਰਦੇਸ਼ ਦੇਣ ਦੀ ਬੇਨਤੀ ਕੀਤੀ ਹੈ। ਇਸ ਮਾਮਲੇ ’ਚ ਪੰਜ ਲੋਕਾਂ ਨੂੰ ਦੋਸ਼ੀ ਬਣਾਇਆ ਗਿਆ ਸੀ ਅਤੇ ਉਹ ਕਥਿਤ ਤੌਰ ’ਤੇ ਕਮਲਨਾਥ ਦੇ ਘਰ ਹੀ ਰਹਿ ਰਹੇ ਸਨ।

Related posts

ਦ੍ਰੌਪਦੀ ਮੁਰਮੂ ਹਿਮਾਚਲ ਤੋਂ ਖੱਟੀਆਂ-ਮਿੱਠੀਆਂ ਯਾਦਾਂ ਲੈ ਕੇ ਦਿੱਲੀ ਪਰਤੇ

editor

ਭਾਜਪਾ ਨੇਤਾ ਦੇ ਬੇਟੇ ਨੇ ਕੀਤੀ ਬੂਥ ਕੈਪਚਰਿੰਗ, ਲਾਈਵ ਸਟ੍ਰੀਮਿੰਗ ’ਤੇ ਕਿਹਾ- ‘ਈ.ਵੀ.ਐਮ. ਮੇਰੇ ਪਿਤਾ ਦੀ’

editor

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

editor