Punjab

ਕਿਸਾਨ ਜਥੇਬੰਦੀਆਂ ਨੇ ਸ਼ੰਭੂ ਰੇਲ ਟ੍ਰੈਕ ਅਣਮਿਥੇ ਸਮੇਂ ਲਈ ਕੀਤਾ ਬੰਦ

ਸ਼ੰਭੂ –  ਹਰਿਆਣਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਨੋਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ ਤਿੰਨ ਕਿਸਾਨ ਆਗੂਆਂ ਨੂੰ ਭਰੋਸਾ ਦੇਣ ਦੇ ਬਾਵਜੂਦ ਰਿਹਾ ਨਾ ਕਰਨ ਤੇ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਅੱਜ ਅਣਮਿੱਥੇ ਸਮੇਂ ਲਈ ਸ਼ੰਭੂ ਰੇਲ ਟਰੈਕ ਜਾਮ ਕਰਨ ਦੇ ਦਿੱਤੇ ਗਏ ਚਿਤਾਵਨੀ ਦੇ ਮੱਤੇ ਨਜ਼ਰ ਸ਼ੰਭੂ ਬਾਰਡਰ ਸਵੇਰੇ ਪੁਲਿਸ ਸੋਣੀ ਵਿੱਚ ਤਬਦੀਲ ਹੋ ਗਿਆ। ਜਦੋਂ ਕਿਸਾਨ ਆਗੂ ਰੇਲਵੇ ਟਰੈਕ ਜਾਮ ਕਰਨ ਲਈ ਮੋਰਚੇ ਤੋਂ ਨਿਕਲੇ ਤਾਂ ਪੰਜਾਬ ਪੁਲਿਸ ਨੇ ਉਹਨਾਂ ਨੂੰ ਰਸਤੇ ਵਿੱਚ ਰੋਕ ਲਿਆ ਜਿਸ ਤੋਂ ਬਾਅਦ ਕਿਸਾਨਾਂ ਅਤੇ ਪੁਲਿਸ ਵਿਚਾਲੇ ਹੱਥੋਂ ਪਾਈ ਵੀ ਹੋਈ ਫਿਰ ਕਿਸਾਨਾਂ ਨੇ ਪੁਲਿਸ ਦੀਆਂ ਸਾਰੀਆਂ ਰੋਕਾਂ ਤੋੜ ਕੇ ਸ਼ੰਭੂ ਰੇਲਵੇ ਟਰੈਕ ਅਣਮਿਥੇ ਸਮੇਂ ਲਈ ਬੰਦ ਕਰ ਦਿੱਤਾ ਅਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਗਏ ਸੰਘਰਸ਼ ਦੀ ਸਮਾਪਤੀ ਮੌਕੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ 13 ਫਰਵਰੀ ਨੂੰ ਦਿੱਲੀ ਮੋਰਚਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ ਪ੍ਰੰਤੂ ਹਰਿਆਣਾ ਦੀ ਖੱਟੜ ਸਰਕਾਰ ਨੇ ਸ਼ੰਭੂ ਬਾਰਡਰ ਤੇ ਵੱਡੀਆਂ ਲੋਕਾਂ ਲਗਾ ਕੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕ ਦਿੱਤਾ ਗਿਆ ਸੀ ਉਦੋਂ ਤੋਂ ਹੀ ਕਿਸਾਨ ਸ਼ੰਬੂ ਅਤੇ ਖਨੋਰੀ ਬਾਰਡਰ ਤੇ ਡਟੇ ਹੋਏ ਹਨ ਪੀਤੇ ਦਿਨੀ ਹਰਿਆਣਾ ਸਰਕਾਰ ਵੱਲੋਂ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਅਤੇ ਹੋਰ ਕਿਸਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਜਿਸ ਤੇ ਰੋਸ ਵਜੋਂ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਰੇਲਵੇ ਟਰੈਕ ਅਣਮਿੱਥੇ ਸਮੇਂ ਲਈ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ ਪ੍ਰੰਤੂ ਕਿਸਾਨਾਂ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਅਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਕੀਤੇ ਵਿਚਾਰ ਮਟਾਂਦਰੇ ਮਗਰੋਂ ਅਤੇ 16 ਫਰਵਰੀ ਤੱਕ ਗਿਰਫਤਾਰ ਕੀਤੇ ਗਏ ਕਿਸਾਨ ਆਗੂਆਂ ਨੂੰ ਰਿਹਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰੰਤੂ 16 ਅਪ੍ਰੈਲ ਤੱਕ ਇਹਨਾਂ ਕਿਸਾਨ ਆਗੂਆਂ ਨੂੰ ਰਿਹਾ ਨਹੀਂ ਕੀਤਾ ਗਿਆ ਜਿਸ ਤੇ ਮੱਥੇ ਨਜ਼ਰ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਬੀਤੇ ਦਿਨੀ ਅੱਜ ਤੋਂ ਅਣਮਿੱਥੇ ਸਮੇਂ ਲਈ ਸ਼ੰਬੂ ਰੇਲ ਟਰੈਕ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਐਲਾਨ ਦੇ ਮੱਦੇ ਨਜ਼ਰ ਰੇਲ ਟਰੈਕ ਅਣਮਿਥੇ ਸਮੇਂ ਲਈ ਬੰਦ ਕੀਤਾ ਗਿਆ ਹੈ ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨਾਲ ਵਿਰੋਧੀਆਂ ਵਰਗਾ ਵਿਵਹਾਰ ਕਰ ਰਹੀ ਹੈ। ਇਸ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਵਰਨ ਸਿੰਘ ਪੰਧੇਰ ,ਮਨਜੀਤ ਸਿੰਘ ਰਾਏ, ਬੂਟਾ ਸਿੰਘ ਸਾਦੀਪੁਰ, ਸਤਨਾਮ ਸਿੰਘ ਬੈਹਿਰੂ ,ਮਨਜੀਤ ਸਿੰਘ ਘੁਮਾਣਾ, ਸਤਨਾਮ ਸਿੰਘ , ਦਲਬਾਗ ਸਿੰਘ ਗਿੱਲ, ਬਲਕਾਰ ਸਿੰਘ ਬੈਂਸ, ਅਮਰਜੀਤ ਸਿੰਘ ਮੋਹੜੀ ਤੋਂ ਇਲਾਵਾ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅਤੇ ਕਾਰਕੁਨ ਹਾਜ਼ਰ ਸਨ।

Related posts

ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਮੀਤ ਖੁੱਡੀਆਂ ਲਈ ਕੀਤਾ ਪ੍ਰਚਾਰ, ਬਠਿੰਡਾ ‘ਚ ਕੀਤੀ ਵਿਸ਼ਾਲ ਜਨਸਭਾ, ਲੋਕਾਂ ਨੂੰ ਗੁਰਮੀਤ ਖੁੱਡੀਆਂ ਨੂੰ ਜਿਤਾਉਣ ਦੀ ਕੀਤੀ ਅਪੀਲ

editor

ਭਗਵੰਤ ਮਾਨ ਨੇ ਲੋਕਾਂ ਨੂੰ ‘ਕਿੱਕਲੀ ਕਲੀਰ ਦੀ ਬੁਰੀ ਹਾਲਤ ਸੁਖਬੀਰ ਦੀ’ ਸੁਣਾ ਕੇ ਸੁਖਬੀਰ ‘ਤੇ ਲਈ ਚੁਟਕੀ 

editor

ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ

editor