International

ਕੈਨੇਡਾ ਦੀ ਮੋਸਟ ਵਾਂਟੇਡ’ਸੂਚੀ ’ਚ ਭਾਰਤੀ ਵਿਅਕਤੀ ਦਾ ਨਾਮ ਵੀ ਸ਼ਾਮਲ

ਓਟਾਵਾ – ਕੈਨੇਡੀਅਨ ਪੁਲਿਸ ਨੇ ਦੇਸ਼ ਦੇ 25 ਮੋਸਟ ਵਾਂਟੇਡ ਲੋਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਵਿਚ ਭਾਰਤੀ ਮੂਲ ਦੇ ਵਿਅਕਤੀ ਦਾ ਨਾਮ ਵੀ ਸਾਹਮਣੇ ਆਇਆ ਹੈ। ਭਾਰਤੀ ਨੌਜਵਾਨ ਧਰਮ ਸਿੰਘ ਧਾਲੀਵਾਲ ਵੀ ਭਗੌੜਾ ਹੈ। ਧਰਮ ਨੂੰ 2022 ਵਿਚ ਹੋਏ ਇੱਕ ਕਤਲ ਕੇਸ ਦੇ ਸਬੰਧ ਵਿਚ ਇਸ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ। ਇੰਨਾ ਹੀ ਨਹੀਂ ਧਰਮ ਦੀ ਗਿ੍ਰਫ਼ਤਾਰੀ ‘’ਚ ਮਦਦ ਕਰਨ ਵਾਲੇ ਨੂੰ 50,000 ਕੈਨੇਡੀਅਨ ਡਾਲਰ ਤੱਕ ਦੇ ਇਨਾਮ ਦੀ ਵੀ ਪੇਸ਼ਕਸ਼ ਕੀਤੀ ਗਈ ਹੈ। ਭਾਰਤੀ ਕਰੰਸੀ ਦੇ ਹਿਸਾਬ ਨਾਲ ਲੱਗਭੱਗ 30 ਲੱਖ ਰੁਪਏ ਦਿੱਤੇ ਜਾਣਗੇ। ਕੈਨੇਡੀਅਨ ਪੁਲਿਸ ਦਾ ਕਹਿਣਾ ਹੈ ਕਿ ਧਰਮ ਦੇ ਗ੍ਰੇਟਰ ਟੋਰਾਂਟੋ ਏਰੀਆ, ਵਿਨੀਪੈਗ, ਵੈਨਕੂਵਰ/ਲੋਅਰ ਮੇਨਲੈਂਡ ਅਤੇ ਭਾਰਤ ਵਿੱਚ ਵੀ ਸਬੰਧ ਹਨ। ਮੰਨਿਆ ਜਾਂਦਾ ਹੈ ਕਿ ਕੁਝ ਸਮਾਂ ਪਹਿਲਾਂ ਤੱਕ ਉਹ ਓਨਟਾਰੀਓ ਦੇ ਮਿਸੀਸਾਗਾ ਵਿਚ ਰਹਿੰਦਾ ਸੀ। ਦਰਅਸਲ, ਕੈਨੇਡੀਅਨ ਪੁਲਿਸ ਦਾ ਇੱਕ ਪ੍ਰੋਗਰਾਮ ਹੈ। ਬੋਲੋ (ਸਾਵਧਾਨ ਰਹੋ)। ਇਹ ਗੰਭੀਰ ਅਪਰਾਧਾਂ ਵਿਚ ਸ਼ਾਮਲ ਲੋੜੀਂਦੇ ਲੋਕਾਂ ਲਈ ਤਿਆਰ ਕੀਤਾ ਗਿਆ ਹੈ। ਪ੍ਰੋਗਰਾਮ ਦੇ ਤਹਿਤ, ਸ਼ੱਕੀ ਵਿਅਕਤੀਆਂ ਦੀ ਭਾਲ ਲਈ ਨਾਗਰਿਕਾਂ ਨੂੰ ਸ਼ਾਮਲ ਕਰਕੇ ਸੋਸ਼ਲ ਮੀਡੀਆ ਅਤੇ ਤਕਨਾਲੋਜੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਵਿਚ ਧਰਮ ਧਾਲੀਵਾਲ ਦਾ ਨਾਂ ਵੀ ਸ਼ਾਮਲ ਹੈ। ਦਸੰਬਰ 2022 ਵਿਚ ਗ੍ਰੇਟਰ ਟੋਰਾਂਟੋ ਖੇਤਰ ਵਿਚ ਇੱਕ ਪੈਟਰੋ-ਕੈਨੇਡਾ ਗੈਸ ਸਟੇਸ਼ਨ ‘’ਤੇ 21 ਸਾਲਾ ਪਵਨਪ੍ਰੀਤ ਕੌਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪਵਨਪ੍ਰੀਤ ਉਸ ਗੈਸ ਸਟੇਸ਼ਨ ‘’ਤੇ ਹੀ ਕੰਮ ਕਰਦਾ ਸੀ। ਇਸ ਘਟਨਾ ਤੋਂ ਬਾਅਦ ਧਰਮ ਲਾਪਤਾ ਹੋ ਗਿਆ।

Related posts

ਫਰਾਂਸ ’ਚ ਯਹੂਦੀ ਪੂਜਾ ਸਥਾਨ ’ਤੇ ਹਮਲੇ ਦੀ ਯੋਜਨਾ ਬਣਾਉਣ ਵਾਲੇ ਸ਼ੱਕੀ ਦੀ ਪੁਲਿਸ ਕਾਰਵਾਈ ’ਚ ਮੌਤ

editor

ਬਰਤਾਨੀਆ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਵਧੇ

editor

ਟਰੂਡੋ ਦੀ ਵਧੀ ਚਿੰਤਾ: ਦੇਸ਼ ਵਿੱਚ ਹਿੰਦੂ ਅਤੇ ਸਿੱਖ ਵੋਟਰ ਕੰਜ਼ਰਵੇਟਿਵ ਪਾਰਟੀ ਨੂੰ ਦੇ ਸਕਦੇ ਨੇ ਵੋਟ

editor