International

ਲਾਹੌਰ ਵਿਖੇ ਪਾਸਿੰਗ ਆਊਟ ਪਰੇਡ ਦੌਰਾਨ ਪੁਲਿਸ ਵਰਦੀ ਪਾਉਣ ਕਾਰਨ ਮੁਸੀਬਤ ’ਚ ਘਿਰੀ ਮਰੀਅਮ ਨਵਾਜ਼

ਇਸਲਾਮਾਬਾਦ – ਪਾਕਿਸਤਾਨ ਦੇ ਪੰਜਾਬ ਸੂਬੇ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਇੱਕ ਵਾਰ ਫਿਰ ਮੁਸੀਬਤ ਵਿਚ ਘਿਰ ਗਈ ਹੈ। ਦਰਅਸਲ ਲਾਹੌਰ ‘’ਚ ਪਾਸਿੰਗ ਆਊਟ ਪਰੇਡ ‘’ਚ ਹਿੱਸਾ ਲੈਂਦੇ ਹੋਏ ਮਰੀਅਮ ਨੇ ਪੁਲਿਸ ਦੀ ਵਰਦੀ ਪਾਈ ਸੀ, ਜਿਸ ਦੇ ਖ਼ਿਲਾਫ਼ ਸੈਸ਼ਨ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ਤੋਂ ਬਾਅਦ ਐਡਵੋਕੇਟ ਆਫਤਾਬ ਅਹਿਮਦ ਬਾਜਵਾ ਨੇ ਲਾਹੌਰ ਦੀ ਸੈਸ਼ਨ ਕੋਰਟ ‘’ਚ ਪਟੀਸ਼ਨ ਦਾਇਰ ਕੀਤੀ ਹੈ।ਮੀਡੀਆ ਚੈਨਲ ਮੁਤਾਬਕ ਕਿਹਾ ਕਿ ਪਟੀਸ਼ਨਕਰਤਾ ਨੇ ਆਪਣੀ ਪਟੀਸ਼ਨ ਵਿਚ ਦਾਅਵਾ ਕੀਤਾ ਹੈ ਕਿ ਮਰੀਅਮ ਨਵਾਜ਼ ਦਾ ਪੁਲਿਸ ਅਧਿਕਾਰੀ ਦੀ ਵਰਦੀ ਪਹਿਨਣਾ ਗੈਰ-ਕਾਨੂੰਨੀ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਕਿਸੇ ਨੂੰ ਵੀ ਸਰਕਾਰੀ ਸੰਸਥਾ ਦਾ ਪਹਿਰਾਵਾ ਪਹਿਨਣ ਦੀ ਇਜਾਜ਼ਤ ਨਹੀਂ ਹੈ।ਪਟੀਸ਼ਨਕਰਤਾ ਦਾ ਕਹਿਣਾ ਹੈ ਕਿ ਮਰੀਅਮ ਵੱਲੋਂ ਪੁਲਿਸ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਉਸ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਦੇ ਨਾਲ ਹੀ ਪਟੀਸ਼ਨਕਰਤਾ ਨੇ ਅਦਾਲਤ ਨੂੰ ਮੁੱਖ ਮੰਤਰੀ ਮਰੀਅਮ ਨਵਾਜ਼ ਵਿਰੁੱਧ ਐੱਫ ਆਈ ਆਰ ਦਰਜ ਕਰਨ ਦੇ ਨਿਰਦੇਸ਼ ਦੇਣ ਦੀ ਬੇਨਤੀ ਕੀਤੀ।ਇਸ ਦੇ ਨਾਲ ਹੀ ਅਦਾਲਤ ਨੇ ਮਾਮਲੇ ਦੀ ਸੁਣਵਾਈ 29 ਅਪ੍ਰੈਲ ਤੱਕ ਟਾਲ ਦਿੱਤੀ ਹੈ। ਵਰਦੀ ਪਾ ਕੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨੇ ਲਾਹੌਰ ’ਚ ਪੁਲਿਸ ਪਾਸਿੰਗ ਆਊਟ ਪਰੇਡ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮਰੀਅਮ ਨੇ ਪੁਲਿਸ ਟਰੇਨਿੰਗ ਕਾਲਜ ਦੀਆਂ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਨ ਵਾਲਿਆਂ ਨੂੰ ਗਾਰਡ ਆਫ਼ ਆਨਰ ਅਤੇ ਪੁਰਸਕਾਰ ਦਿੱਤੇ।

Related posts

ਟਰੂਡੋ ਦੀ ਵਧੀ ਚਿੰਤਾ; ਹਿੰਦੂ, ਸਿੱਖ, ਮੁਸਲਿਮ ਭਾਈਚਾਰਾ ਵਿਰੋਧੀ ਪਾਰਟੀ ਨੂੰ ਦੇ ਰਿਹੈ ਸਮਰਥਨ

editor

ਸਿੰਗਾਪੁਰ ’ਚ ਔਰਤਾਂ ਦੀਆਂ ਅਸ਼ਲੀਲ ਤਸਵੀਰਾਂ ਦੇ ਮਾਮਲੇ ’ਚ ਭਾਰਤੀ ਮੂਲ ਦੇ ਇੰਜੀਨੀਅਰ ਨੂੰ 11 ਮਹੀਨੇ ਦੀ ਸਜਾ

editor

ਕੈਨੇਡਾ ਪ੍ਰਤੀ ਭਾਰਤੀ ਵਿੱਦਿਆਰਥੀਆਂ ਦਾ ਘਟਿਆ ਰੁਝਾਨ

editor