Punjab

ਜਲੰਧਰ ਜ਼ਿਮਨੀ ਚੋਣ ਭਾਜਪਾ ਨੇ ਸ਼ੀਤਲ ਅੰਗੁਰਾਲ ਤੇ ‘ਆਪ’ ਨੇ ਮਹਿੰਦਰ ਭਗਤ ਨੂੰ ਚੋਣ ਮੈਦਾਨ ’ਚ ਉਤਾਰਿਆ

ਜਲੰਧਰ – ਜਲੰਧਰ ਵੈਸਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਹੇ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਪ੍ਰਵਾਨ ਹੋਣ ਤੋਂ ਬਾਅਦ ਹੋ ਰਹੀ ਜ਼ਿਮਨੀ ਚੋਣ ਲਈ ਸਿਆਸੀ ਪਾਰਟੀਆਂ ਨੇ ਆਪਣੇ-ਆਪਣੇ ਉਮੀਦਵਾਰ ਐਲਾਨਣੇ ਸ਼ੁਰੂ ਕਰ ਦਿੱਤੇ ਹਨ।
ਜ਼ਿਮਨੀ ਚੋਣ ਲਈ ਭਾਜਪਾ ਨੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਅੰਗੁਰਾਲ ਪਹਿਲਾਂ ਵੀ ਇਸ ਸੀਟ ’ਤੇ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਵਿਧਾਇਕ ਬਣੇ ਸਨ ਅਤੇ ਲੋਕ ਸਭਾ ਚੋਣਾਂ ਦੌਰਾਨ ਉਹ ਭਾਜਪਾ ਵਿਚ ਚਲੇ ਗਏ ਅਤੇ ਉਨ੍ਹਾਂ ਦੇ ਅਸਤੀਫ਼ਾ ਦੇਣ ਤੋਂ ਬਾਅਦ ਇਹ ਸੀਟ ਖਾਲ੍ਹੀ ਹੋ ਗਈ। ਹੁਣ ਭਾਜਪਾ ਨੇ ਉਨ੍ਹਾਂ ਨੂੰ ਇਥੋਂ ਉਮੀਦਵਾਰ ਐਲਾਨ ਦਿੱਤਾ ਹੈ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਵੱਲੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਨੇ ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਲਈ ਮਹਿੰਦਰ ਭਗਤ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿਚ ਉਤਾਰਿਆ ਹੈ। ਮਹਿੰਦਰ ਭਗਤ ਨੂੰ ਟਿਕਟ ਮਿਲਣ ਮਗਰੋਂ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਦੱਸ ਦੇਈਏ ਕਿ ਮਹਿੰਦਰ ਭਗਤ ਸਾਬਕਾ ਕੈਬਨਿਟ ਮੰਤਰੀ ਚੂਨੀ ਲਾਲ ਭਗਤ ਦੇ ਬੇਟੇ ਹਨ। ਦਿਲਚਸਪ ਗੱਲ ਹੈ ਕਿ ਭਾਜਪਾ ਵਿੱਚੋਂ ਆਏ ਮੋਹਿੰਦਰ ਭਗਤ ਨੂੰ ‘ਆਪ’ ਨੇ, ਜਦ ਕਿ
ਭਾਜਪਾ ਨੇ ਆਪ ਛੱਡ ਕੇ ਭਾਜਪਾ ਵਿੱਚ ਗਏ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਐਲਾਨਿਆ। ਸਾਲ 2022 ਦੀਆਂ ਚੋਣਾਂ ਦੌਰਾਨ ਵੀ ਮਹਿੰਦਰ ਭਗਤ ਤੇ ਸ਼ੀਤਲ ਅੰਗੁਰਾਲ ਇੱਕ ਦੂਜੇ ਦੇ ਵਿਰੁੱਧ ਚੋਣਾਂ ਲੜੀਆਂ ਸਨ, ਉਦੋਂ ਮਹਿੰਦਰ ਭਗਤ ਭਾਜਪਾ ਦਾ ਉਮੀਦਵਾਰ ਸੀ ਤੇ ਸ਼ੀਤਲ ਅੰਗੁਰਾਲ ਆਪ ਦਾ ਉਮੀਦਵਾਰ ਸੀ। ਕਾਂਗਰਸ ਨੇ ਆਪਣਾ ਉਮੀਦਵਾਰ ਨਹੀਂ ਐਲਾਨਿਆ।

Related posts

ਯੂਥ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਚ ਪੂਰਨ ਭਰੋਸਾ ਪ੍ਰਗਟਾਇਆ

editor

ਕੇਜਰੀਵਾਲ ਦੀ ਗਿ੍ਰਫ਼ਤਾਰੀ ਖ਼ਿਲਾਫ਼ ‘ਆਪ’ ਵੱਲੋਂ ਜਲੰਧਰ ’ਚ ਵੱਡਾ ਪ੍ਰਦਰਸ਼ਨ

editor

ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ: ‘ਸੁੱਕੀਆਂ’ ਜ਼ਮੀਨਾਂ ਤਕ ਪਹੁੰਚਾਇਆ ਨਹਿਰੀ ਪਾਣੀ

editor