India

ਅਮਿਤ ਸ਼ਾਹ ਖ਼ਿਲਾਫ਼ ਇਤਰਾਜ਼ਯੋਗ ਬਿਆਨ ਦਾ ਮਾਮਲਾ ਰਾਹੁਲ ਗਾਂਧੀ ਦੀ 2 ਜੁਲਾਈ ਨੂੰ ਹੋਵੇਗੀ ਸੁਣਵਾਈ

ਨਵੀਂ ਦਿੱਲੀ –  ਸੁਲਤਾਨਪੁਰ ’ਚ ਐੱਮਪੀ-ਐੱਮਐੱਲਏ ਕੋਰਟ ਨੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਇਤਰਾਜ਼ਯੋਗ ਬਿਆਨ ਦੇਣ ਦੇ ਮਾਮਲੇ ’ਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਅਗਲੀ ਸੁਣਵਾਈ ’ਚ ਨਿੱਜੀ ਤੌਰ ’ਤੇ ਪੇਸ਼ ਹੋਣ ਦਾ ਆਦੇਸ਼ ਬੁੱਧਵਾਰ ਨੂੰ ਜਾਰੀ ਕੀਤਾ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 2 ਜੁਲਾਈ ਦੀ ਤਰੀਖ਼ ਤੈਅ ਕੀਤੀ ਹੈ। ਇਹ ਮਾਮਲਾ ਸਥਾਨਕ ਭਾਜਪਾ ਨੇਤਾ ਵਿਜੇ ਮਿਸ਼ਰਾ ਵਜੋਂ ਦਰਜ ਕਰਵਾਇਆ ਗਿਆ ਹੈ।
ਮੁਦਈ ਧਿਰ ਦੇ ਵਕੀਲ ਸੰਤੋਸ਼ ਕੁਮਾਰ ਪਾਂਡੇ ਨੇ ਬੁੱਧਵਾਰ ਨੂੰ ਦੱਸਿਆ ਕਿ ਕੋਤਵਾਲੀ ਨਗਰ ਇਲਾਕੇ ਦੇ ਘਰਾਕਾ ਦਿਹਾਵਾ ਦੇ ਰਹਿਣ ਵਾਲੇ ਰਾਮ ਪ੍ਰਤਾਪ ਨੇ ਇੱਕ ਅਰਜ਼ੀ ਦਾਇਰ ਕਰਕੇ ਪਾਰਟੀ ਬਣਾਉਣ ਦੀ ਮੰਗ ਕੀਤੀ ਸੀ। ਇਸ ਮਾਮਲੇ ਵਿੱਚ ਅੱਜ ਜਿਰ੍ਹਾ ਹੋਈ, ਜਿਸ ਵਿੱਚ ਦਲੀਲ ਦਿੱਤੀ ਗਈ ਕਿ ਰਾਮ ਪ੍ਰਤਾਪ ਨਾ ਤਾਂ ਇਸ ਮਾਮਲੇ ਵਿਚ ਪੀੜਤ ਹੈ ਅਤੇ ਨਾ ਹੀ ਇਸ ਮਾਮਲੇ ਨਾਲ ਉਸ ਦਾ ਕੋਈ ਲੈਣਾ-ਦੇਣਾ ਹੈ। ਪਾਂਡੇ ਨੇ ਕਿਹਾ ਕਿ ਇਸ ’ਤੇ ਅਦਾਲਤ ਨੇ ਰਾਮ ਪ੍ਰਤਾਪ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਅਗਲੀ ਸੁਣਵਾਈ ਦੌਰਾਨ ਨਿੱਜੀ ਤੌਰ ’ਤੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ।
ਇਸ ਦੇ ਨਾਲ ਹੀ ਰਾਹੁਲ ਗਾਂਧੀ ਵੱਲੋਂ ਪੇਸ਼ ਹੋਏ ਵਕੀਲ ਕਾਸ਼ੀ ਪ੍ਰਸਾਦ ਸ਼ੁਕਲਾ ਨੇ ਕਿਹਾ ਕਿ ਮਾਮਲੇ ਦੀ ਅਗਲੀ ਸੁਣਵਾਈ 2 ਜੁਲਾਈ ਨੂੰ ਹੋਵੇਗੀ। ਰਾਹੁਲ ਗਾਂਧੀ ਨੇ 2018 ਦੀਆਂ ਚੋਣਾਂ ’ਚ ਸ਼ਾਹ ਖ਼ਿਲਾਫ਼ ਕਥਿਤ ਤੌਰ ’ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਸਥਾਨਕ ਭਾਜਪਾ ਨੇਤਾ ਵਿਜੇ ਮਿਸ਼ਰਾ ਨੇ ਰਾਹੁਲ ਗਾਂਧੀ ’ਤੇ ਮਾਮਲਾ ਦਰਜ ਕਰਵਾਇਆ ਸੀ।

Related posts

ਲਾਲੂ ਪ੍ਰਸਾਦ ਦਾ ਦਾਅਵਾ- ਅਗਸਤ ਮਹੀਨੇ ‘ਚ ਡਿੱਗ ਸਕਦੀ ਹੈ ਮੋਦੀ ਸਰਕਾਰ

editor

ਸ੍ਰੀ ਹਜ਼ੂਰ ਸਾਹਿਬ ਮੱਥਾ ਟੇਕਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ, 5 ਜਣਿਆਂ ਦੀ ਹੋਈ ਮੌਤ

editor

ਸੰਸਦ ਮੈਂਬਰ ਦੇ ਵਜੋਂ ਅੰਮ੍ਰਿਤਪਾਲ ਸਿੰਘ ਨੇ ਚੁੱਕੀ ਸਹੁੰ

editor