Punjab

ਪੰਜਾਬ ਤੋਂ ‘ਆਪ’ ਦੇ ਪੰਜ ਉਮੀਦਵਾਰ ਬਿਨਾਂ ਮੁਕਾਬਲਾ ਰਾਜ ਸਭਾ ਲਈ ਚੁਣੇ ਗਏ

ਚੰਡੀਗੜ੍ਹ – ਪੰਜਾਬ ਤੋਂ ‘ਆਪ’ ਦੇ ਪੰਜ ਉਮੀਦਵਾਰ ਬਿਨਾਂ ਮੁਕਾਬਲਾ ਰਾਜ ਸਭਾ ਲਈ ਚੁਣੇ ਗਏ ਹਨ। ਅੱਜ 24 ਮਾਰਚ ਨੂੰ ਬਾਅਦ ਦੁਪਹਿਰ 3.00 ਵਜੇ ਨਾਮਜ਼ਦਗੀਆਂ ਵਾਪਸ ਲੈਣ ਦਾ ਸਮਾਂ ਖਤਮ ਹੋਣ ਤੋਂ ਬਾਅਦ ਸਾਰੇ ਪੰਜ ਉਮੀਦਵਾਰ ਬਿਨਾਂ ਮੁਕਾਬਲਾ ਚੁਣੇ ਗਏ। ਇਨ੍ਹਾਂ ਵਿੱਚ ਕ੍ਰਿਕਟਰ ਹਰਭਜਨ ਸਿੰਘ, ਰਾਘਵ ਚੱਢਾ, ਸੰਦੀਪ ਪਾਠਕ, ਅਸ਼ੋਕ ਮਿੱਤਲ ਅਤੇ ਸੰਜੀਵ ਅਰੋੜਾ ਸ਼ਾਮਲ ਹਨ।

ਆਮ ਆਦਮੀ ਪਾਰਟੀ ਦੇ ਪੰਜਾਂ ਮੈਂਬਰਾਂ ਤੋਂ ਇਲਾਵਾ ਕਿਸੇ ਹੋਰ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ। ਇਸ ਲਈ ਬਗੈਰ ਵੋਟਿੰਗ ਹੀ ਆਮ ਆਦਮੀ ਪਾਰਟੀ ਦੇ ਪੰਜ ਰਾਜ ਸਭਾ ਮੈਂਬਰ ਚੁਣੇ ਗਏ ਹਨ। ਇਸ ਬਾਬਤ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫਸਰ ਰਾਜ ਸਭਾ ਚੋਣ ਪੰਜਾਬ 2022-ਕਮ-ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਨੇ ਦੱਸਿਆ ਕਿ ਦੋ ਪੜਾਵਾਂ ਵਿਚ ਹੋ ਰਹੀ ਰਾਜ ਸਭਾ ਚੋਣ ਪੰਜਾਬ 2022 ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਜਿਨ੍ਹਾਂ ਨੂੰ ਕਿ ਭਾਰਤ ਦੇ ਚੋਣ ਕਮਿਸ਼ਨ ਵਲੋਂ ਇਨ੍ਹਾਂ ਚੋਣਾਂ ਲਈ ਆਬਜ਼ਰਬਰ ਨਿਯੁਕਤ ਕੀਤਾ ਗਿਆ ਹੈ, ਦੀ ਨਿਗਰਾਨੀ ਹੇਠ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਜਾ ਰਿਹਾ ਹੈ।

ਇਥੇ ਦੱਸਣਾ ਬਣਦਾ ਹੈ ਕਿ ਪੰਜਾਬ ਦੇ ਪੰਜ ਰਾਜ ਸਭਾ ਮੈਂਬਰਾਂ ਸੁਖਦੇਵ ਸਿੰਘ ਢੀਂਡਸਾ, ਨਰੇਸ਼ ਗੁਜਰਾਲ, ਪ੍ਰਤਾਪ ਸਿੰਘ ਬਾਜਵਾ , ਸ਼ਮਸ਼ੇਰ ਸਿੰਘ ਦੂਲੋ ਅਤੇ ਸ਼ਵੇਤ ਮਲਿਕ ਦੀ ਮਿਆਦ 9 ਅਪ੍ਰੈਲ ਨੂੰ ਖਤਮ ਹੋ ਰਹੀ ਹੈ।

Related posts

ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ

editor

ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ- ਔਜਲਾ

editor

ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ

editor