India

IB ਨੇ ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ ਪੁਲਿਸ ਨੂੰ ਦਿੱਤੀ LeT, JeM ਤੋਂ ਖਤਰੇ ਦੀ ਚਿਤਾਵਨੀ,ਜਾਰੀ ਕੀਤਾ ਅਲਰਟ

ਨਵੀਂ ਦਿੱਲੀ – ਇੰਟੈਲੀਜੈਂਸ ਬਿਊਰੋ ਨੇ 15 ਅਗਸਤ ਨੂੰ ਸੁਤੰਤਰਤਾ ਦਿਵਸ ਤੋਂ ਪਹਿਲਾਂ ਲਸ਼ਕਰ-ਏ-ਤੋਇਬਾ (LeT), ਜੈਸ਼-ਏ-ਮੁਹੰਮਦ (JeM) ਅਤੇ ਹੋਰ ਕੱਟੜਪੰਥੀ ਸਮੂਹਾਂ ਵੱਲੋਂ ਸੰਭਾਵਿਤ ਅੱਤਵਾਦੀ ਹਮਲਿਆਂ ਦੀ ਚਿਤਾਵਨੀ ਜਾਰੀ ਕੀਤੀ ਹੈ। ਆਈਬੀ ਦੀ 10 ਪੰਨਿਆਂ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਲਸ਼ਕਰ, ਜੈਸ਼ ਅਤੇ ਹੋਰ ਕੱਟੜਪੰਥੀ ਸਮੂਹਾਂ ਤੋਂ ਖ਼ਤਰਾ ਹੈ। ਰਿਪੋਰਟ ਵਿੱਚ ਦਿੱਲੀ ਪੁਲਿਸ ਨੂੰ 15 ਅਗਸਤ ਨੂੰ ਸੁਤੰਤਰਤਾ ਦਿਵਸ ਤੋਂ ਪਹਿਲਾਂ ਲਾਲ ਕਿਲ੍ਹੇ ਵਿੱਚ ਦਾਖ਼ਲੇ ਦੇ ਸਖ਼ਤ ਨਿਯਮ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਦੱਸ ਦੇਈਏ ਕਿ ਇਸ ਰਿਪੋਰਟ ‘ਚ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ (former Prime Minister of Japan Shinzo Abe ‘ਤੇ ਹੋਏ ਹਮਲੇ ਅਤੇ ਉਦੈਪੁਰ ਅਤੇ ਅਮਰਾਵਤੀ ‘ਚ ਹੋਈਆਂ ਘਟਨਾਵਾਂ ਦਾ ਜ਼ਿਕਰ ਕੀਤਾ ਗਿਆ ਹੈ। ਆਈਬੀ ਨੇ ਦਿੱਲੀ ਪੁਲਿਸ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਦਿੱਲੀ ਪੁਲਿਸ ਨੂੰ 15 ਅਗਸਤ ਨੂੰ ਸਮਾਗਮ ਵਾਲੀ ਥਾਂ ‘ਤੇ ਸਖ਼ਤ ਪ੍ਰਵੇਸ਼ ਨਿਯਮ ਲਾਗੂ ਕਰਨ ਲਈ ਵੀ ਕਿਹਾ ਗਿਆ ਹੈ।

ਉਦੈਪੁਰ ਅਤੇ ਅਮਰਾਵਤੀ ਦੀਆਂ ਘਟਨਾਵਾਂ ਦਾ ਹਵਾਲਾ ਦਿੰਦੇ ਹੋਏ ਖੁਫੀਆ ਏਜੰਸੀਆਂ ਨੇ ਪੁਲਿਸ ਨੂੰ ਭੀੜ-ਭੜੱਕੇ ਵਾਲੀਆਂ ਥਾਵਾਂ ‘ਤੇ ਅੱਤਵਾਦੀ ਸਮੂਹਾਂ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ‘ਤੇ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ।

ਰਿਪੋਰਟ ਮੁਤਾਬਕ ਪਾਕਿਸਤਾਨ ਆਈਐਸਆਈ ਜੈਸ਼ ਅਤੇ ਲਸ਼ਕਰ ਦੇ ਅੱਤਵਾਦੀਆਂ ਨੂੰ ਲੌਜਿਸਟਿਕ ਸਪੋਰਟ ਦੇ ਕੇ ਅੱਤਵਾਦੀ ਹਮਲਿਆਂ ਨੂੰ ਭੜਕਾ ਰਿਹਾ ਹੈ। JeM (ਜੈਸ਼-ਏ-ਮੁਹੰਮਦ) ਅਤੇ ਲਸ਼ਕਰ-ਏ-ਤੋਇਬਾ ਨੂੰ ਵੱਡੇ ਨੇਤਾਵਾਂ ਅਤੇ ਮਹੱਤਵਪੂਰਨ ਸਥਾਨਾਂ ਨੂੰ ਨਿਸ਼ਾਨਾ ਬਣਾਉਣ ਦੇ ਨਿਰਦੇਸ਼ ਦਿੱਤੇ ਜਾ ਰਹੇ ਹਨ।

ਆਈਬੀ ਨੇ ਆਪਣੀ ਰਿਪੋਰਟ ਵਿੱਚ ਦਿੱਲੀ ਪੁਲਿਸ ਅਤੇ ਹੋਰ ਰਾਜਾਂ ਨੂੰ ਸੁਤੰਤਰਤਾ ਦਿਵਸ 2022 ਤੋਂ ਪਹਿਲਾਂ ਕੱਟੜਪੰਥੀ ਸਮੂਹਾਂ ‘ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਆਈਐਸਆਈ ਵੱਲੋਂ ਬਣਾਏ ਲਸ਼ਕਰ-ਏ-ਖ਼ਾਲਸਾ ਵਿੱਚ ਅਫ਼ਗਾਨ ਲੜਾਕੂ ਸ਼ਾਮਲ ਹਨ। ਇਹ ਅੱਤਵਾਦੀ ਸੰਗਠਨ ਜੰਮੂ-ਕਸ਼ਮੀਰ ‘ਚ ਵੱਡਾ ਅੱਤਵਾਦੀ ਹਮਲਾ ਕਰ ਸਕਦਾ ਹੈ।

ਰਿਪੋਰਟ ‘ਚ ਕਿਹਾ ਗਿਆ ਹੈ ਕਿ ਅੱਤਵਾਦੀ ਸੰਗਠਨ ਲਸ਼ਕਰ ਅਤੇ ਜੈਸ਼ ਹਮਲੇ ਲਈ ਯੂਏਵੀ (ਅਨਮੈਨਡ ਏਰੀਅਲ ਵਹੀਕਲ) ਅਤੇ ਪੈਰਾਗਲਾਈਡਰਸ ਦੀ ਵਰਤੋਂ ਕਰ ਸਕਦੇ ਹਨ, ਇਸ ਲਈ ਬੀਐੱਸਐੱਫ (ਬਾਰਡਰ ਸੁਰੱਖਿਆ ਬਲ) ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ।ਆਈਬੀ ਦੀ ਰਿਪੋਰਟ ‘ਚ ਦਿੱਲੀ ਦੇ ਉਨ੍ਹਾਂ ਇਲਾਕਿਆਂ ‘ਤੇ ਵੀ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ, ਜਿੱਥੇ ਰੋਹਿੰਗਿਆ, ਅਫਗਾਨਿਸਤਾਨ ਰਾਸ਼ਟਰੀ ਸੂਡਾਨ ਦੇ ਲੋਕ ਰਹਿ ਰਹੇ ਹਨ। ਇਸ ਦੇ ਨਾਲ ਹੀ ਆਈਬੀ ਨੇ ਪੁਲਿਸ ਨੂੰ ਟਿਫਿਨ ਬੰਬ, ਸਟਿੱਕੀ ਬੰਬ ਅਤੇ ਵੀਵੀਆਈਈਡੀ ਦੇ ਖਤਰੇ ਨਾਲ ਨਜਿੱਠਣ ਲਈ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ।

Related posts

ਭਾਜਪਾ ਨੇਤਾ ਦੇ ਬੇਟੇ ਨੇ ਕੀਤੀ ਬੂਥ ਕੈਪਚਰਿੰਗ, ਲਾਈਵ ਸਟ੍ਰੀਮਿੰਗ ’ਤੇ ਕਿਹਾ- ‘ਈ.ਵੀ.ਐਮ. ਮੇਰੇ ਪਿਤਾ ਦੀ’

editor

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

editor

ਭਾਰਤੀ ਸੱਭਿਆਚਾਰ ’ਤੇ ਕਲੰਕ ਹੈ ‘ਲਿਵ ਇਨ ਰਿਲੇਸ਼ਨਸ਼ਿਪ’ : ਛੱਤੀਸਗੜ੍ਹ ਹਾਈ ਕੋਰਟ

editor