India

ਕਪਿਲ ਸਿੱਬਲ ਵਲੋਂ ਕਾਂਗਰਸ ਨੂੰ ਅਲਵਿਦਾ: ਸਪਾ ਵਲੋਂ ਭਰੀ ਰਾਜ ਸਭਾ ਲਈ ਨਾਮਜ਼ਦਗੀ

ਨਵੀਂ ਦਿੱਲੀ – ਕਾਂਗਰਸ ਦੇ ਸੀਨੀਅਰ ਨੇਤਾ ਕਪਿਲ ਸਿੱਬਲ ਨੇ ਆਪਣੀ ਪਾਰਟੀ ਛੱਡ ਕੇ ਸਮਾਜਵਾਦੀ ਪਾਰਟੀ ਤੋਂ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਭਰੀ ਹੈ। ਕਪਿਲ ਸਿੱਬਲ ਨੇ ਸਪਾ ਦੇ ਰਾਸ਼ਟਰੀ ਪ੍ਰਧਾਨ ਅਖਿਲੇਸ਼ ਯਾਦਵ ਦੀ ਮੌਜੂਦਗੀ ‘ਚ ਨਾਮਜ਼ਦਗੀ ਦਾਖਲ ਕੀਤੀ। ਸਪਾ ਦੇ ਸਮਰਥਨ ਨਾਲ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਭਰਨ ਤੋਂ ਬਾਅਦ ਕਪਿਲ ਸਿੱਬਲ ਨੇ ਦੱਸਿਆ ਕਿ ਉਨ੍ਹਾਂ ਨੇ 16 ਮਈ ਨੂੰ ਕਾਂਗਰਸ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ।

ਕਾਂਗਰਸ ਦੇ ਦਿੱਗਜ ਆਗੂ ਕਪਿਲ ਸਿੱਬਲ 2004 ਤੋਂ 2014 ਤਕ ਯੂਪੀਏ ਗੱਠਜੋੜ ਸਰਕਾਰ ਦੌਰਾਨ ਕੇਂਦਰੀ ਮੰਤਰੀ ਸਨ। ਆਪਣੀ ਬੇਮਿਸਾਲ ਸ਼ੈਲੀ ਲਈ ਜਾਣੇ ਜਾਂਦੇ ਕਪਿਲ ਸਿੱਬਲ 1989-90 ਤੱਕ ਭਾਰਤ ਦੇ ਅਡੀਸ਼ਨਲ ਐਡਵੋਕੇਟ ਜਨਰਲ ਵਜੋਂ ਵੀ ਸੇਵਾਵਾਂ ਦੇ ਚੁੱਕੇ ਹੈ। ਸਾਲ 1998 ‘ਚ ਉਹ ਕਾਂਗਰਸ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਵੀ ਰਹਿ ਚੁੱਕੇ ਹਨ। ਕਪਿਲ ਸਿੱਬਲ ਇਸ ਸਮੇਂ ਉੱਤਰ ਪ੍ਰਦੇਸ਼ ਤੋਂ ਕਾਂਗਰਸ ਦੇ ਕੋਟੇ ਤੋਂ ਰਾਜ ਸਭਾ ਮੈਂਬਰ ਹਨ। ਦਰਅਸਲ, ਇਸ ਵਾਰ ਯੂਪੀ ‘ਚ ਕਾਂਗਰਸ ਕੋਲ ਇੰਨੇ ਵਿਧਾਇਕ ਨਹੀਂ ਹਨ ਕਿ ਕਪਿਲ ਸਿੱਬਲ ਨੂੰ ਦੁਬਾਰਾ ਰਾਜ ਸਭਾ ਭੇਜਿਆ ਜਾ ਸਕੇ। ਮੰਨਿਆ ਜਾ ਰਿਹਾ ਹੈ ਕਿ ਜਦੋਂ ਕਾਂਗਰਸ ਦਾ ਪੱਖ ਸਪੱਸ਼ਟ ਨਹੀਂ ਹੋਇਆ ਤਾਂ ਉਨ੍ਹਾਂ ਨੇ ਸਮਾਜਵਾਦੀ ਪਾਰਟੀ ਤੋਂ ਅਸਿੱਧੇ ਤੌਰ ‘ਤੇ ਮਦਦ ਮੰਗੀ ਤੇ ਅਖਿਲੇਸ਼ ਯਾਦਵ ਨੇ ਇਸ ਤੋਂ ਇਨਕਾਰ ਨਹੀਂ ਕੀਤਾ।

Related posts

ਡਾ. ਵਿਜੇ ਸਤਬੀਰ ਸਿੰਘ ਵੱਲੋਂ ਪੀੜਤ ਸ਼ਿਕਲੀਗਰ ਪਰਿਵਾਰਾਂ ਲਈ ਰਾਹਤ ਸਮੱਗਰੀ ਰਵਾਨਾ

editor

ਭਾਰਤ ਵਿੱਚ 4 ਜੂਨ ਨੂੰ ਬਣੇਗੀ ਗੱਠਜੋੜ ਸਰਕਾਰ : ਅਰਵਿੰਦ ਕੇਜਰੀਵਾਲ

editor

ਦੇਸ਼ ’ਚ ਕੋਵਿਡ ਟੀਕਾਕਰਨ ਦਾ ਅੰਕੜਾ 220.68 ਕਰੋੜ ਤੋਂ ਪਾਰ

editor