Pollywood

ਮੂਸੇਵਾਲਾ ਦੇ ‘ਐਸ ਵਾਈ ਐਲ’ ਗੀਤ ਕਾਰਣ ਸਰਕਾਰਾਂ ‘ਚ ਘਬਰਾਹਟ !

ਨਵੀਂ ਦਿੱਲੀ – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਤੋਂ ਹਰਿਆਣਾ ਅਤੇ ਕੇਂਦਰ ਸਰਕਾਰ ਦੇ ਵਿੱਚ ਘਬਰਾਹਟ ਪੈਦਾ ਹੋ ਗਈ ਹੈ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦੋ ਦਿਨ ਪਹਿਲਾਂ ਰਿਲੀਜ਼ ਹੋਏ ਗੀਤ ‘ਐਸ ਵਾਈ ਐਲ’ ‘ਤੇ ਭਾਰਤ ਸਰਕਾਰ ਨੇ ਪਾਬੰਦੀ ਲਗਾ ਦਿੱਤੀ ਹੈ। ਗੀਤ ਨੂੰ ਮੂਸੇਵਾਲਾ ਦੇ ਅਧਿਕਾਰਤ ਯੂਟਿਊਬ ਚੈਨਲ ਤੋਂ ਵੀ ਹਟਾ ਦਿੱਤਾ ਗਿਆ ਹੈ। ਗੀਤ ਵਿੱਚ ਐਸ ਵਾਈ ਐਲ (ਸਤਲੁਜ-ਯਮੁਨਾ ਲਿੰਕ) ਨਹਿਰ ਦੇ ਪਾਣੀ ਅਤੇ ਬੰਦੀ ਸਿੱਖਾਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦਰਮਿਆਨ ਲਗਾਤਾਰ ਝਗੜਾ ਹੁੰਦਾ ਰਿਹਾ। ਇਸ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਇਸ ਗੀਤ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ।

ਹੁਣ ਭਾਰਤ ਵਿੱਚ ਯੂਟਿਊਬ ‘ਤੇ ਸਿੱਧੂ ਮੂਸੇਵਾਲਾ ਦੇ ‘ਐਸ ਵਾਈ ਐਲ’ ਗੀਤ ਦੀ ਖੋਜ ਕਰਨ ‘ਤੇ, ਇਹ ਸਮੱਗਰੀ ਇਸ ਦੇਸ਼ ਦੇ ਡੋਮੇਨ ‘ਤੇ ਉਪਲਬਧ ਨਹੀਂ ਹੈ। ਸਿੱਧੂ ਮੂਸੇਵਾਲਾ ਦੇ ਐਸ ਵਾਈ ਐਲ’ ਗੀਤ ਨੂੰ ਸਿਰਫ 2 ਦਿਨਾਂ ਵਿੱਚ 2.7 ਕਰੋੜ ਵਿਊਜ਼ ਮਿਲ ਚੁੱਕੇ ਹਨ। ਗੀਮੂਸੇ ਵਾਲਾ ਦਾ SYL ਗਾਇਕ ਦੀ ਹੱਤਿਆ ਦੇ 26 ਦਿਨ ਬਾਅਦ ਟ੍ਰਿਬਿਊਟ ਦੇ ਤੌਰ ‘ਤੇ ਰਿਲੀਜ਼ ਕੀਤਾ ਗਿਆ ਸੀ। ਰਿਲੀਜ਼ ਹੋਣ ਤੋਂ ਬਾਅਦ SYL ਗਾਣਾ ਯੂਟਿਊਬ ‘ਤੇ ਨੰਬਰ 1 ‘ਤੇ ਟ੍ਰੈਂਡ ਕਰ ਰਿਹਾ ਸੀ। ਗੀਤ ‘ਤੇ 3.3 ਕਰੋੜ ਕਮੈਂਟਸ ਵੀ ਆਏ ਸਨ। ਇਹ ਗੀਤ ਸਿੱਧੂ ਦੇ ਕਤਲ ਤੋਂ 26 ਦਿਨ ਬਾਅਦ ਸ਼ਰਧਾਂਜਲੀ ਵਜੋਂ ਰਿਲੀਜ਼ ਕੀਤਾ ਗਿਆ ਸੀ। ‘ਐਸ ਵਾਈ ਐਲ’ ਗੀਤ ਰਿਲੀਜ਼ ਹੋਣ ਤੋਂ ਬਾਅਦ ਹੀ ਯੂਟਿਊਬ ‘ਤੇ ਟ੍ਰੈਂਡ ਕਰ ਰਿਹਾ ਸੀ।

ਇਸ ਆਖ਼ਰੀ ਗੀਤ ਰਾਹੀਂ ਸਿੱਧੂ ਨੇ ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੀ ‘ਐਸ ਵਾਈ ਐਲ’ ਨਹਿਰ ਦੇ ਮੁੱਦੇ ਨੂੰ ਉਠਾਇਆ ਹੈ। ਗੀਤ ਵਿੱਚ ਸਿੱਧੂ ਨੇ ਕਿਸਾਨ ਅੰਦੋਲਨ ਅਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਸ਼ੁਰੂ ਹੋਏ ਲਾਲ ਕਿਲੇ ਦਾ ਵੀ ਜ਼ਿਕਰ ਕੀਤਾ ਹੈ। 4 ਮਿੰਟ 9 ਸੈਕਿੰਡ ਦੇ ਇਸ ਗੀਤ ਦੇ ਬੋਲ ਪੰਜਾਬ ਦੇ ਪਾਣੀਆਂ ਅਤੇ ਇਸ ਨਾਲ ਜੁੜੇ ਹੋਰ ਮੁੱਦਿਆਂ ਦੇ ਆਲੇ-ਦੁਆਲੇ ਘੁੰਮਦੇ ਹਨ। ਗੀਤ ਦੇ ਬੋਲਾਂ ‘ਤੇ ਨਜ਼ਰ ਮਾਰੀਏ ਤਾਂ ਇਸ ‘ਚ ਪੰਜਾਬ-ਹਰਿਆਣਾ ਵਿਚਾਲੇ ਬਹੁਤ ਚਰਚਾ ‘ਚ ਰਹੀ ਸਤਲੁਜ-ਯਮੁਨਾ ਲਿੰਕ (ਐਸ ਵਾਈ ਐਲ’) ਨਹਿਰ ‘ਤੇ ਹੋਏ ਵਿਵਾਦ ਦਾ ਜ਼ਿਕਰ ਹੈ। ਗੀਤ ‘ਚ ਸਿੱਧੂ ਨੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦੌਰਾਨ ਦਿੱਲੀ ਵੱਲ ਮਾਰਚ ਕਰਨ ਅਤੇ ਲਾਲ ਕਿਲੇ ‘ਤੇ ਸਿੱਖ ਕੌਮ ਦੇ ਪ੍ਰਤੀਕ ਨਿਸ਼ਾਨ ਸਾਹਿਬ ਲਹਿਰਾਉਣ ਦੀ ਸ਼ਲਾਘਾ ਕੀਤੀ ਹੈ। ਸਿੱਖ ਕੈਦੀਆਂ ਦੀ ਵੀ ਸ਼ਲਾਘਾ ਕੀਤੀ ਗਈ ਹੈ। ਕਿਸਾਨ ਅੰਦੋਲਨ ਜਾਇਜ਼ ਸੀ। ਗੀਤ ‘ਚ ਮਰਹੂਮ ਪੰਜਾਬੀ ਗਾਇਕ ਨੇ ਕਈ ਵਿਵਾਦਿਤ ਮੁੱਦਿਆਂ ਨੂੰ ਚੁੱਕਿਆ ਹੈ, ਜਿਸ ਦੇ ਕਾਰਨ ਸੋਸ਼ਲ ਮੀਡੀਆ ‘ਤੇ ਬਵਾਲ ਖੜ੍ਹਾ ਹੋ ਗਿਆ ਹੈ।

ਦਰਅਸਲ ਸਿੱਧੂ ਮੂਸੇਵਾਲਾ ਨੇ ਆਪਣੇ ਲਾਸਟ ਗੀਤ ‘ਚ ਪੰਜਾਬ ਅਤੇ ਹਰਿਆਣਾ ਦੇ ਵਿਚਾਲੇ ਐੱਸ.ਵਾਈ.ਐੱਲ (ਸਤਲੁਜ-ਯਮੁਨਾ ਲਿੰਕ) ਦੇ ਮੁੱਦੇ ਨੂੰ ਹਾਈ ਲਾਈਟ ਕੀਤਾ ਹੈ, ਜਿਸ ਕਾਰਨ ਦੋਵਾਂ ਸੂਬਿਆਂ ਦੇ ਵਿਚਾਲੇ ਬਹੁਤ ਤਣਾਅ ਰਹਿੰਦਾ ਹੈ। ਇੰਨਾ ਹੀ ਨਹੀਂ ਉਨ੍ਹਾਂ ਨੇ ਇਸ ਗੀਤ ਖੇਤੀ ਕਾਨੂੰਨਾਂ ਨੂੰ ਲੈ ਕੇ ਸ਼ੁਰੂ ਹੋਏ ਕਿਸਾਨ ਅੰਦੋਲਨ ਅਤੇ ਲਾਲ ਕਿਲ੍ਹੇ ਦਾ ਵੀ ਮੁੱਦਾ ਚੁੱਕਿਆ ਹੈ।

Related posts

ਪੰਜਾਬੀ ਸਿਨਮੇ ਦਾ ਯੁੱਗ-ਪੁਰਸ਼ – ਸਰਦਾਰ ਸੋਹੀ

admin

ਸਿਧਾਰਥ ਸ਼ੁਕਲਾ ਦੀ ਬਰਸੀ ‘ਤੇ ਸ਼ਹਿਨਾਜ਼ ਗਿੱਲ ਨੇ ਕਿਉਂ ਨਹੀਂ ਕੀਤੀ ਕੋਈ ਪੋਸਟ

editor

ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਵੱਡਾ ਖ਼ੁਲਾਸਾ, ਇਨ੍ਹਾਂ ਗੈਂਗਸਟਰਾਂ ਨੇ ਰਚੀ ਸੀ ਸਾਜ਼ਿਸ਼

editor