Bollywood Punjab

ਨਵਜੋਤ ਸਿੱਧੂ ਨੇ ਗਾੲਕਿ ਮਹਿੰਦੀ ਨੂੰ ਹੌਂਸਲਾ ਦੇ ਕੇ ਬਣਾਇਆ ‘ਦਲੇਰ’ !

ਪਟਿਆਲਾ – ਦੋ ਪ-ਰਾਣੇ ਮਿੱਤਰ ਪਟਿਆਲਾ ਜੇਲ੍ਹ ਦੇ ਵਿੱਚ ਇੱਕੱਠੇ ਹੋ ਗਏ ਹਨ। ਕਾਂਗਰਸ ਨੇਤਾ ਤੇ ਸਾਬਕਾ ਕ੍ਰਿਕੇਟਰ ਨਵਜੋਤ ਸਿੱਧੂ ਅਤੇ ਪੰਜਾਬੀ ਗਾਇਕ ਦਲੇਰ ਮਹਿੰਦੀ ਪੰਜਾਬ ਦੀ ਪਟਿਆਲਾ ਜੇਲ੍ਹ ਵਿੱਚ ਇੱਕੱਠੇ ਹੋ ਗਏ ਹਨ। ਜੇਲ੍ਹ ਪ੍ਰਸ਼ਾਸਨ ਨੇ ਦੋਵਾਂ ਨੂੰ ਇੱਕੋ ਬੈਰਕ ਵਿੱਚ ਰੱਖਿਆ ਹੈ। ਸਿੱਧੂ ਅਤੇ ਦਲੇਰ ਮਹਿੰਦੀ ਪੁਰਾਣੇ ਦੋਸਤ ਹਨ ਅਤੇ ਉਹ ਕਈ ਟੀਵੀ ਸ਼ੋਅਜ਼ ਵਿੱਚ ਇਕੱਠੇ ਨਜ਼ਰ ਆ ਚੁੱਕੇ ਹਨ। ਕਬੂਤਰਬਾਜ਼ੀ ਦੇ ਵਿੱਚ ਸਜ਼ਾ ਮਿਲਣ ਤੋਂ ਬਾਅਦ ਦਲੇਰ ਮਹਿੰਦੀ ਕਾਫੀ ਜਿਆਦਾ ਮਾਨਸਿਕ ਤਨਾਅ ਦੇ ਵਿੱਚ ਹਨ ਅਤੇ ਜੇਲ੍ਹ ਵਿੱਚ ਸਿੱਧੂ ਨੇ ਗੱਲਬਾਤ ਕਰਕੇ ਦਲੇਰ ਮਹਿੰਦੀ ਦਾ ਖੂਬ ਹੌਂਸਲਾ ਵਧਾਇਆ ਹੈ। ਜਿਸਤੋਂ ਬਾਅਦ ਗਾਇਕ ਦਲੇਰ ਮਹਿੰਦੀ ਕੁੱਝ ਰਾਹਤ ਅਤੇ ਠੀਕ ਮਹਿਸੂਸ ਕਰ ਰਹੇ ਹਨ।

ਜੇਲ੍ਹ ਪ੍ਰਸ਼ਾਸਨ ਦੇ ਵਲੋਂ ਦਲੇਰ ਮਹਿੰਦੀ ਨੂੰ ਜੇਲ੍ਹ ਵਿੱਚ ਲਿਖਣ ਦਾ ਕੰਮ ਦਿੱਤਾ ਗਿਆ ਹੈ ਅਤੇ ਉਹ ਬੈਰਕਾਂ ਦਾ ਕੰਮਕਾਜ਼ ਦੇਖਣਗੇ। ਜੇਲ੍ਹ ਸਟਾਫ਼ ਵਲੋਂ ਉਨ੍ਹਾਂ ਨੂੰ ਰੋਜ਼ਨਾਮਚਾ ਰਜਿਸਟਰ ਦਿੱਤਾ ਜਾ ਰਿਹਾ ਹੈ ਜਦਕਿ ਇਸ ਤੋਂ ਪਹਿਲਾਂ ਸਿੱਧੂ ਨੂੰ ਜੇਲ੍ਹ ਵਿੱਚ ਕਲਰਕ ਦੀ ਨੌਕਰੀ ਵੀ ਦਿੱਤੀ ਜਾ ਚੁੱਕੀ ਹੈ।
ਵਰਨਣਯੋਗ ਹੈ ਕਿ ਨਵਜੋਤ ਸਿੱਧੂ 34 ਸਾਲ ਪੁਰਾਣੇ ਰੋਡ ਰੇਜ ਮਾਮਲੇ ‘ਚ ਇਕ ਸਾਲ ਦੀ ਸਜ਼ਾ ਕੱਟ ਰਹੇ ਹਨ। ਸਿੱਧੂ ਨੂੰ ਇਸ ਮਾਮਲੇ ਵਿੱਚ ਪਹਿਲਾਂ ਜੁਰਮਾਨਾ ਭਰਨ ਤੋਂ ਬਾਅਦ ਹੀ ਛੱਡ ਦਿੱਤਾ ਗਿਆ ਸੀ। ਪਰਿਵਾਰ ਨੇ ਇਸ ਦੇ ਖਿਲਾਫ ਰੀਵਿਊ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿੱਚ ਸੁਪਰੀਮ ਕੋਰਟ ਨੇ ਫੈਸਲਾ ਬਦਲਦਿਆਂ ਸਿੱਧੂ ਨੂੰ ਇੱਕ ਸਾਲ ਦੀ ਸਖ਼ਤ ਸਜ਼ਾ ਸੁਣਾਈ ਹੈ। ਉਦੋਂ ਤੋਂ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹੈ।

ਇਥੇ ਇਹ ਵੀ ਵਰਨਣਯੋਗ ਹੈ ਕਿ ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਯਾਨੀ ਮਨੁੱਖੀ ਤਸਕਰੀ ਦੇ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਹ ਮਾਮਲਾ ਸਾਲ 2003 ਦਾ ਹੈ। ਉਸ ‘ਤੇ 10 ਲੋਕਾਂ ਨੂੰ ਆਪਣੀ ਟੀਮ ਦਾ ਮੈਂਬਰ ਬਣਾ ਕੇ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਜਾਣ ਦਾ ਦੋਸ਼ ਹੈ। ਉਸ ਦੇ ਭਰਾ ਸ਼ਮਸ਼ੇਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ ਪਰ ਬਾਅਦ ਵਿੱਚ ਦਲੇਰ ਨੂੰ ਵੀ ਨਾਮਜ਼ਦ ਕਰ ਲਿਆ ਗਿਆ। ਉਸ ਨੂੰ ਹੇਠਲੀ ਅਦਾਲਤ ਨੇ 2018 ਵਿੱਚ 2 ਸਾਲ ਦੀ ਸਜ਼ਾ ਸੁਣਾਈ ਸੀ। ਜਿਸ ਦੇ ਖਿਲਾਫ ਉਹ ਪਟਿਆਲਾ ਦੀ ਸੈਸ਼ਨ ਕੋਰਟ ਗਿਆ। ਅਦਾਲਤ ਨੇ ਉਸ ਦੀ ਸਜ਼ਾ ਬਰਕਰਾਰ ਰੱਖੀ, ਜਿਸ ਤੋਂ ਬਾਅਦ ਉਸ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ।

Related posts

ਪਟਿਆਲਾ ਦੀ ਭਾਦਸੋਂ ਰੋਡ ’ਤੇ ਹਾਦਸੇ ’ਚ ਲਾਅ ’ਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

editor

ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ

editor

ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ- ਔਜਲਾ

editor