Punjab

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਰਾਜਾ ਵੜਿੰਗ ਅੰਮ੍ਰਿਤਸਰ ਪੁੱਜੇ !

ਅੰਮ੍ਰਿਤਸਰ – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਨਾਲ ਵਰਕਿੰਗ ਪ੍ਰੈਜ਼ੀਡੈਂਟ ਭਾਰਤ ਭੂਸ਼ਣ ਆਸ਼ੂ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਡਿਪਟੀ ਲੀਡਰ ਰਾਜ ਕੁਮਾਰ ਚੱਬੇਵਾਲ ਵੀ ਸਨ। ਉਨ੍ਹਾਂ ਦੇ ਇਸ ਦੌਰੇ ਦੌਰਾਨ ਕੁਝ ਚੁਣੇ ਹੋਏ ਕਾਂਗਰਸੀ ਚਿਹਰੇ ਹੀ ਨਜ਼ਰ ਆਏ ਜਦੋਂ ਕਿ ਹੋਰ ਸੀਨੀਅਰ ਨੇਤਾਵਾਂ ਇਸ ਦੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ।

ਸਵੇਰੇ ਲਗਭਗ 4.30 ਵਜੇ ਅਮਰਿੰਦਰ ਸਿੰਘ ਰਾਜਾ ਵੜਿੰਗ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਉਨ੍ਹਾਂ ਨੇ ਪਾਲਕੀ ਸਾਹਿਬ ਦੀ ਸੇਵਾ ਕੀਤੀ। ਉਨ੍ਹਾਂ ਨਾਲ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਅਤੇ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਮਿੱਠੂ ਮਦਾਨ ਵੀ ਸਨ।ਦੌਰੇ ਦੌਰਾਨ ਅਜੇ ਤੱਕ ਰਾਜਾ ਵੜਿੰਗ ਨੇ ਕੋਈ ਰਾਜਨੀਤਕ ਬਿਆਨਬਾਜ਼ੀ ਨਹੀਂ ਕੀਤੀ ਹੈ।

ਉਨ੍ਹਾਂ ਦਾ ਕਹਿਣਾ ਸੀ ਕਿ ਉਹ ਸਿਰਫ ਗੁਰੂਆਂ ਦਾ ਆਸ਼ੀਰਵਾਦ ਪ੍ਰਾਪਤ ਕਰਨ ਆਏ ਹਨ।ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਦੇ ਬਾਅਦ ਕਾਂਗਰਸ ਦੀ ਨਵੀਂ ਬ੍ਰਿਗੇਡ ਦੁਰਗਿਆਣਾ ਮੰਦਰ ਵੀ ਗਏ। ਇਥੇ ਦੁਰਗਿਆਣਾ ਮੰਦਰ ਕਮੇਟੀ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਤੋਂ ਬਾਅਦ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਭਾਰਤ ਭੂਸ਼ਣ ਆਸ਼ੂ ਤੇ ਰਾਜ ਕੁਮਾਰ ਚੱਬੇਵਾਲ ਸ੍ਰੀਰਾਮ ਤੀਰਥ ਗਏ ਤੇ ਆਸ਼ੀਰਵਾਦ ਲਿਆ।

Related posts

ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ

editor

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

editor

ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ ‘ਚ ‘ਆਪ’ ਨੂੰ ਮਿਲਿਆ ਹੁਲਾਰਾ, ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਥਾਪਰ ‘ਆਪ’ ‘ਚ ਸ਼ਾਮਲ

editor