Australia

ਨਿਊ ਸਾਊਥ ਵੇਲਜ਼ ‘ਚ ਅੱਜ 23,131 ਤੇ ਵਿਕਟੋਰੀਆ ‘ਚ 14,020 ਕੋਵਿਡ-19 ਕੇਸ

Current Australian Business News in Punjabi

ਮੈਲਬੌਰਨ – ਆਸਟ੍ਰੇਲੀਆ ਦੇ ਵਿੱਚ ਕੋਵਿਡ-19 ਦੇ ਕੇਸਾਂ ਦੀ ਗਿਣਤੀ ਵਿਸਫੋਟਕ ਹੋ ਗਈ ਹੈ। ਬੇਸ਼ੱਕ ਸਿਹਤ ਅਧਿਕਾਰੀਆਂ ਅਤੇ ਮਾਹਿਰਾਂ ਦੇ ਵਲੋਂ ਕ੍ਰਿਸਮਸ ਦੀਆਂ ਛੁੱਟੀਆਂ ਤੋਂ ਬਾਅਦ ਕੋਵਿਡ-19 ਦੇ ਕੇਸਾਂ ਦੇ ਵਿੱਚ ਵਾਧੇ ਦੀ ਚਿਤਾਵਨੀ ਦਿੱਤੀ ਗਈ ਸੀ ਪਰ ਰੋਜ਼ਾਨਾ ਕੇਸਾਂ ਦੀ ਗਿਣਤੀ ਉਮੀਦ ਨਾਲੋਂ ਬਹੁਤ ਜਿਆਦਾ ਹੈ। ਕੋਵਿਡ-19 ਦੇ ਕੇਸਾਂ ਦੇ ਵਿੱਚ ਲਗਾਤਾਰ ਹੋ ਰਿਹਾ ਵਾਧਾ ਅਤੇ ਹਸਪਤਾਲਾਂ ਦੇ ਵਿੱਚ ਦਾਖਲ ਹੋ ਰਹੇ ਕੋਵਿਡ-19 ਦੇ ਮਰੀਜ਼ਾਂ ਦੀ ਵੱਧਦੀ ਜਾ ਰਹੀ ਗਿਣਤੀ ਨੇ ਸਿਹਤ ਅਧਿਕਾਰੀਆਂ ਦੀਆਂ ਪ੍ਰਸ਼ਾਨੀਆਂ ਨੂੰ ਵਧਾ ਦਿੱਤਾ ਹੈ।
ਆਸਟ੍ਰੇਲੀਆ ਦੇ ਸਾਰੇ ਹੀ ਰਾਜਾਂ ਦੇ ਵਿੱਚ ਕੋਵਿਡ-19 ਦੇ ਰੋਜ਼ਾਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ ਦੇ ਵਿੱਚ ਰਿਕਾਰਡ ਤੋੜ ਵਾਧਾ ਹੋਇਆ ਹੈ। ਇਸ ਵੇਲੇ ਪੂਰੇ ਆਸਟ੍ਰੇਲੀਆ ਦੇ ਵਿੱਚ 251,751 ਐਕਟਿਵ ਕੇਸ ਹਨ। ਮਹਾਂਮਾਰੀ ਦੇ ਸ਼ੁਰੂ ਹੋਣ ਤੋਂ ਲੈਕੇ ਹੁਣ ਤੱਕ 2,270 ਲੋਕਾਂ ਦੀ ਕੋਵਿਡ-19 ਦੇ ਨਾਲ ਮੌਤ ਹੋ ਗਈ ਹੈ। ਇਸ ਵੇਲੇ 2,328 ਮਰੀਜ਼ ਹਸਪਤਾਲਾਂ ਦੇ ਵਿੱਚ ਦਾਖਲ ਹਨ ਜਿਹਨਾਂ ਵਿੱਚੋਂ 182 ਇੰਟੈਂਸਿਵ ਕੇਅਰ ਵਿੱਚ ਹਨ।

ਆਸਟ੍ਰੇਲੀਆ ਦੇ ਸਾਰੇ ਹੀ ਸੂਬਿਆਂ ਦੇ ਵਿੱਚ ਅੱਜ ਆਏ ਕੇਸਾਂ ਵੇਰਵਾ ਹੇਠ ਲਿਖੇ ਅਨੁਸਾਰ ਹੈ:

ਨਿਊ ਸਾਊਥ ਵੇਲਜ਼: 23,131

ਵਿਕਟੋਰੀਆ: 14,020

ਕੁਈਂਜ਼ਲੈਂਡ: 5,699

ਸਾਊਥ-ਆਸਟ੍ਰੇਲੀਆ: 0

ਏ ਸੀ ਟੀ: 926

ਤਸਮਾਨੀਆ: 702

ਵੈਸਟਰਨ ਆਸਟ੍ਰੇਲੀਆ: 0

ਨਾਰਦਰਨ ਟੈਰੇਟਰੀ: 0

Related posts

ਆਸਟ੍ਰੇਲੀਆ ਸਰਕਾਰ ਵੱਲੋਂ ਔਰਤਾਂ ਨੂੰ ਘਰੇਲੂ ਹਿੰਸਾ ਤੋਂ ਬਚਾਉਣ ’ਚ ਮਦਦ ਲਈ ਨਵੇਂ ਫੰਡ ਦਾ ਐਲਾਨ

editor

ਆਸਟ੍ਰੇਲੀਆਈ ਨੇ ਚਾਕੂ ਹਮਲੇ ’ਚ ਮਾਰੇ ਗਏ ਪਾਕਿ ਸੁਰੱਖ਼ਿਆ ਗਾਰਡ ਨੂੰ ਦੱਸਿਆ ਰਾਸ਼ਟਰੀ ਹੀਰੋ

editor

ਐਨਜ਼ੈਕ ਡੇਅ ਮੌਕੇ ਆਸਟਰੇਲੀਆਈ ਨਾਗਰਿਕਾਂ ਵੱਲੋਂ ਜੰਗੀ ਸ਼ਹੀਦਾਂ ਨੂੰ ਸ਼ਰਧਾਂਜਲੀ

editor