Punjab

ਪੰਜਾਬ ‘ਚ ਹੁਣ ਰਿਸ਼ਵਤਖੋਰੀ ਨੂੰ ਲੱਗੇਗੀ ਲਗਾਮ: ਐਂਟੀ ਕੁਰੱਪਸ਼ਨ ਨੰਬਰ 9501 200 200 ਜਾਰੀ !

ਖਟਕੜ ਕਲਾਂ – ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਦੀ ਸ਼ਿਕਇਤ ਕਰਨ ਨੂੰ ਲੈ ਕੇ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਰਿਸ਼ਵਤਖੋਰੀ ਅਤੇ ਹਫ਼ਤਾਵਸੂਲੀ ਦੀ ਸ਼ਿਕਾਇਤ ਹੁਣ ਲੋਕ 9501 200 200 ਨੰਬਰ ‘ਤੇ ਸ਼ਿਕਾਇਤ ਕਰ ਸਕਦੇ ਹਨ। ਲੋਕ ਇਸ ਵੈਟਸਐਪ ਨੰਬਰ ‘ਤੇ ਵੀਡੀਓ ਅਤੇ ਆਡੀਓ ਵੀ ਭੇਜ ਸਕਦੇ ਹਨ, ਜੋਕਿ ਸਿੱਧੀ ਭਗਵੰਤ ਮਾਨ ਦੇ ਕੋਲ ਪਹੁੰਚੇਗੀ। ਉਨ੍ਹਾਂ ਕਿਹਾ ਕਿ ਮੈਨੂੰ ਤਿੰਨ ਕਰੋੜ ਲੋਕਾਂ ਦਾ ਸਾਥ ਚਾਹੀਦਾ ਹੈ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ।

ਵਸਟਐਪ ਨੰਬਰ ਜਾਰੀ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੋਈ ਵੀ ਤੁਹਾਡੇ ਕੋਲੋਂ ਰਿਸ਼ਵਤ ਮੰਗਦਾ ਹੈ ਤਾਂ ਉਨ੍ਹਾਂ ਨੂੰ ਮਨ੍ਹਾ ਨਾ ਕਰੀਓ, ਸਿਰਫ਼ ਉਨ੍ਹਾਂ ਦੀ ਆਡੀਓ ਅਤੇ ਵੀਡੀਓ ਬਣਾ ਕੇ ਜਾਰੀ ਕੀਤੇ ਗਏ ਵਟਸਐਪ ਨੰਬਰ ‘ਤੇ ਭੇਜ ਦਿਓ। ਇਸ ਦੇ ਬਾਅਦ ਕਾਰਵਾਈ ਕਰਨ ਉਪਰੰਤ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ ਹੁਸੈਨੀਵਾਲਾ ਸਮਾਰਕ ਅਤੇ ਖਟਕੜ ਕਲਾਂ ਜਾ ਕੇ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ ਕਿ ਅਸੀਂ ਅੱਜ ਇੱਕ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਸ਼ੁਰੂ ਕਰ ਰਹੇ ਹਾਂ ਜਿੱਥੇ ਤੁਸੀਂ ਸ਼ਿਕਾਇਤ ਦਰਜ ਕਰਵਾ ਸਕਦੇ ਹੋ ਅਤੇ ਅਸੀਂ ਇਸ ‘ਤੇ ਕਾਰਵਾਈ ਕਰਾਂਗੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸੂਬੇ ‘ਚ ਭ੍ਰਿਸ਼ਟਾਚਾਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਘਰ-ਘਰ ਤੱਕ ਸ਼ਹੀਦਾਂ ਦੀ ਸੋਚ ਨੂੰ ਪਹੁੰਚਾਉਣ ਲਈ ਸਾਡਾ ਇਹ ਛੋਟਾ ਜਿਹਾ ਕਦਮ ਹੈ। ਆਉਣ ਵਾਲੇ ਦਿਨਾਂ ‘ਚ ਹੋਰ ਵੀ ਐਲਾਨ ਹੋਣਗੇ।

ਰਿਸ਼ਵਤਖੋਰੀ ਨੂੰ ਰੋਕਣ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਨੰਬਰ ਜਾਰੀ ਹੋਣ ਦੇ ਕੁਝ ਘੰਟਿਆਂ ਬਾਅਦ ਹੀ ਇਸ ਉਤੇ ਪਹਿਲੀ ਸ਼ਿਕਾਇਤ ਬਠਿੰਡਾ ਤੋਂ ਮਿਲੀ ਹੈ। ਬਠਿੰਡਾ ਦੀ ਸ਼੍ਰੀ ਗਊਸ਼ਾਲਾ ਨੂੰ ਦਾਨ ਕੀਤੀ ਜ਼ਮੀਨ ਦੀ ਵਸੀਅਤ ਕਰਵਾਉਣ ਲਈ 3000 ਰੁਪਏ ਦੀ ਰਿਸ਼ਵਤ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਸ਼ਿਕਾਇਤ ਸਾਧੂ ਰਾਮ ਕੁਸਲਾ ਜਨਰਲ ਸਕੱਤਰ ਸ੍ਰੀ ਗਊਸ਼ਾਲਾ ਵੱਲੋਂ ਸਬੂਤਾਂ ਸਮੇਤ ਮੁੱਖ ਮੰਤਰੀ ਨੂੰ ਸਾਂਝੀ ਕੀਤੀ ਗਈ ਹੈ। ਇਹ ਸ਼ਿਕਾਇਤ ਜਗਤਾਰ ਸਿੰਘ ਨਾਇਬ ਤਹਿਸੀਲਦਾਰ ਤਲਵੰਡੀ ਸਾਬੋ ਦੇ ਖਿਲਾਫ ਹੈ, ਜਿਸ ਵਿਚ ਕੱਚੀ ਪਰਚੀ ‘ਤੇ 3000 ਹਜ਼ਾਰ ਰਿਸ਼ਵਤ ਦਾ ਜ਼ਿਕਰ ਹੈ।

Related posts

ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ

editor

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

editor

ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ ‘ਚ ‘ਆਪ’ ਨੂੰ ਮਿਲਿਆ ਹੁਲਾਰਾ, ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਥਾਪਰ ‘ਆਪ’ ‘ਚ ਸ਼ਾਮਲ

editor