Punjab

ਮੁੱਖ-ਮੰਤਰੀ ਨੇ ਪੰਜਾਬ ਦੇ ਸਨਅਤੀ ਵਿਕਾਸ ਲਈ ਜਰਮਨ ਕੰਪਨੀਆਂ ਤੋਂ ਮੰਗਿਆ ਸਹਿਯੋਗ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਮੌਕਿਆਂ ਦੀ ਧਰਤੀ ਵਜੋਂ ਪੇਸ਼ ਕਰਦਿਆਂ ਸੂਬੇ ਵਿੱਚ ਨਿਵੇਸ਼ ਲਈ ਜਰਮਨ ਨਿਵੇਸ਼ਕਾਂ ਨੂੰ ਸੱਦਾ ਦਿੱਤਾ। ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ਉਤੇ ਵੀਰਵਾਰ ਸਵੇਰੇ ਮੁਲਾਕਾਤ ਲਈ ਪੁੱਜੇ ਜਰਮਨ ਸਫ਼ਾਰਤਖਾਨੇ ਦੇ ਮਿਨਿਸਟਰ ਇਕਨਾਮਿਕ ਐਂਡ ਗਲੋਬਲ ਅਫੇਅਰਜ਼ ਡਾ. ਸਟੀਫਨ ਕੌਚ ਤੇ ਹੈੱਡ ਐਨਰਜੀ ਇੰਡੀਆ ਡਾ. ਵਿਨਫਰਾਈਡ ਡੈਮ ਨੂੰ ਭਗਵੰਤ ਮਾਨ ਨੇ ਕਿਹਾ ਕਿ ਇੰਜਨੀਅਰਿੰਗ, ਊਰਜਾ ਤੇ ਬਾਇਓਮਾਸ ਤੇ ਹੋਰ ਖੇਤਰਾਂ ਵਿੱਚ ਜਰਮਨਾਂ ਦੀ ਮੁਹਾਰਤ ਦੀ ਦੁਨੀਆ ਕਾਇਲ ਹੈ। ਉਨਾਂ ਕਿਹਾ ਕਿ ਪੰਜਾਬ ਹੋਰ ਖੇਤਰਾਂ ਦੇ ਨਾਲ-ਨਾਲ ਇਨਾਂ ਖੇਤਰਾਂ ਵਿੱਚ ਨਿਵੇਸ਼ ਲਈ ਜਰਮਨਾਂ ਨਾਲ ਸਹਿਯੋਗ ਕਰਨ ਲਈ ਤਿਆਰ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਨਅਤੀ ਵਿਕਾਸ ਵਿੱਚ ਪੰਜਾਬ ਨੂੰ ਮੋਹਰੀ ਸੂਬੇ ਵਜੋਂ ਉਭਾਰਨ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਇਕ ਅਜਿਹਾ ਢਾਂਚਾ ਬਣਾ ਲਿਆ ਹੈ, ਜਿਸ ਤਹਿਤ ਸੂਬੇ ਵਿੱਚ ਸਨਅਤ ਲਾਉਣ ਲਈ ਸਿੰਗਲ ਵਿੰਡੋ ਰਾਹੀਂ ਸਾਰੀਆਂ ਮਨਜ਼ੂਰੀਆਂ ਮਿਲਣਗੀਆਂ ਅਤੇ ਇਨਾਂ ਮਨਜ਼ੂਰੀਆਂ ਵਿੱਚ ਤੇਜ਼ੀ ਲਈ ਇਕ ਵਿਸ਼ੇਸ਼ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਨਾਂ ਕਿਹਾ ਕਿ ਪੰਜਾਬ ਵਿੱਚ ਨਿਵੇਸ਼ ਦੇ ਇੱਛੁਕ ਨਿਵੇਸ਼ਕ ਮਨਜ਼ੂਰੀ ਲਈ ਆਨਲਾਈਨ ਬਿਨੈ ਕਰ ਸਕਦੇ ਹਨ ਅਤੇ ਮਨਜ਼ੂਰੀਆਂ ਤੇਜ਼ੀ ਨਾਲ ਦਿੱਤੀਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਵਧੀਆ ਮੌਸਮੀ ਹਾਲਾਤ ਤੇ ਅਮਨ ਦੇ ਨਾਲ-ਨਾਲ ਪੰਜਾਬ ਵਿੱਚ ਭਿ੍ਰਸ਼ਟਾਚਾਰ ਨੂੰ ਕਤਈ ਬਰਦਾਸ਼ਤ ਨਾ ਕਰਨ ਦੀ ਨੀਤੀ ਅਪਣਾਈ ਜਾ ਰਹੀ ਹੈ, ਜਿਸ ਦਾ ਨਿਵੇਸ਼ਕਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਮਿਲ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਖ਼ਾਸ ਤੌਰ ਉਤੇ ਜਰਮਨ ਸਨਅਤ ਸਥਾਪਤ ਕਰਨ ਲਈ ਕਲੱਸਟਰ ਬਣਾਉਣ ਵਾਸਤੇ ਪੰਜਾਬ ਤਿਆਰ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਉਤੇ ਪਹੰੁਚਾਏਗੀ ਅਤੇ ਇਸ ਲਈ ਮੁੱਢਲੇ ਦੌਰ ਵਿੱਚ ਨਿਵੇਸ਼ਕਾਂ ਦਾ ਪੂਰਾ ਸਹਿਯੋਗ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਜਰਮਨੀ ਦੇ ਨਿਵੇਸ਼ਕਾਂ ਦੇ ਕਈ ਪ੍ਰਾਜੈਕਟਾਂ ਪਹਿਲਾਂ ਹੀ ਵਿਚਾਰ-ਅਧੀਨ ਹਨ।

ਇਸ ਦੌਰਾਨ ਮੁੱਖ ਮੰਤਰੀ ਦੇ ਸਹਿਯੋਗ ਤੇ ਤਾਲਮੇਲ ਦੇ ਭਰੋਸੇ ਮਗਰੋਂ ਕੌਚ ਅਤੇ ਡੈਮ ਨੇ ਆਖਿਆ ਕਿ ਪੰਜਾਬ ਵਿੱਚ ਸਨਅਤੀ ਵਿਕਾਸ ਦੀਆਂ ਵੱਡੀਆਂ ਸੰਭਾਵਨਾਵਾਂ ਹਨ।

ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਪ੍ਰਮੁੱਖ ਸਕੱਤਰ ਇਨਵੈਸਟਮੈਂਟ ਪ੍ਰੋਮੋਸ਼ਨ ਦਿਲੀਪ ਕੁਮਾਰ, ਸੀ.ਈ.ਓ. ਇਨਵੈਸਟ ਪੰਜਾਬ ਕੇ.ਕੇ. ਯਾਦਵ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ ਅਤੇ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਹਾਜ਼ਰ ਸਨ।

Related posts

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ’ਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕਾਬੂ

editor

‘ਆਪ’ ਨੇ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ

editor

ਜਲੰਧਰ ’ਚ ਭਾਜਪਾ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਵਿਧਾਇਕ ਰਮਨ ਅਰੋੜਾ ਦੇ ਨਾਲ ਰੌਬਿਨ ਸਾਂਪਲਾ ਦਾ ‘ਆਪ’ ’ਚ ਕੀਤਾ ਸਵਾਗਤ

editor