India

ਯੋਗੀ ਆਦਿਤਿਆਨਾਥ ਲਗਾਤਾਰ ਦੂਜੀ ਵਾਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਬਣੇ !

ਲਖਨਊ – ਆਦਿਤਿਆਨਾਥ ਯੋਗੀ ਨੇ ਅੱਜ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿਚ ਇੱਕ ਸ਼ਾਨਦਾਰ ਸਮਾਗਮ ਦੌਰਾਨ ਮੁੱਖ ਮਤੰਰੀ ਦੇ ਅਹੁਦੇ ਦੀ ਸਹੁੰ ਚੁੱਕੀ। ਉਹ ਲਗਾਤਾਰ ਦੂਜੀ ਵਾਰ ਸੂਬੇ ਦੇ ਮੁੱਖ ਮੰਤਰੀ ਬਣੇ ਹਨ। ਉਨ੍ਹਾਂ ਤੋਂ ਬਾਅਦ ਦੂਜੀ ਵਾਰ ਹੀ ਕੇਸ਼ਵ ਪ੍ਰਸ਼ਾਦ ਮੌਰਿਆ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ।

ਮੌਰਿਆ ਵਿਧਾਨ ਸਭਾ ਦੀ ਚੋਣ ਹਾਰ ਗਏ ਸਨ, ਪਰ ਉਨ੍ਹਾਂ ਨੂੰ ਫੇਰ ਵੀ ਉਪ ਮੁੱਖ ਮੰਤਰੀ ਬਣਿਆ ਹੈ। ਮੌਰਿਆ ਤੋਂ ਬਾਅਦ ਬ੍ਰਿਜੇਸ਼ ਪਾਠਕ ਨੂੰ ਤੀਜੇ ਨੰਬਰ ਉੱਤੇ ਸਹੁੰ ਚੁਕਾਈ ਗਈ। ਉਹ ਵੀ ਸੂਬੇ ਦੇ ਉੱਪ ਮੁੱਖ ਮੰਤਰੀ ਬਣੇ ਹਨ। ਚੌਥੇ ਸਥਾਨ ਦੇ ਸੁਰੇਸ਼ ਕੁਮਾਰ ਖੰਨਾ ਅਤੇ ਪੰਜਵੇਂ ਸਥਾਨ ਉੱਤੇ ਸੂਰਿਆ ਪ੍ਰਤਾਪ ਸ਼ਾਹੀ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ।

ਇਸ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕੇਂਦਰੀ ਆਵਾਜਾਈ ਮੰਤਰੀ ਨਿਤਨ ਗਡਕਰੀ ਸਣੇ ਕੋਈ ਕੇਂਦਰੀ ਪਹੁੰਚੇ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਸਣੇ ਭਾਜਪਾ ਸਾਸ਼ਿਤ ਸੂਬਿਆਂ ਦੇ ਮੁੱਖ ਮੰਤਰੀ ਵਿਸ਼ੇਸ਼ ਤੌਰ ਉੱਤੇ ਹਾਜ਼ਰ ਸਨ। ਰਾਜਧਾਨੀ ਲਖਨਊ ਨੂੰ ਪੂਰੀ ਤਰ੍ਹਾਂ ਭਗਵਾ ਰੰਗ ਵਿਚ ਰੰਗਿਆ ਗਿਆ ਹੈ। ਸ਼ਹਿਰ ਦੇ ਹਰ ਕੋਨੇ, ਹਰ ਥਾਂ ਭਾਜਪਾ ਦੇ ਝੰਡੇ ਅਤੇ ਪੋਸਟਰ ਬੈਨਰ ਨਜ਼ਰ ਆ ਰਹੇ ਸਨ। ਇਸ ਸਮਾਗਮ ਵੱਡੀ ਗਿਣਤੀ ਵਿਚ ਸਾਧਾਂ -ਸੰਤਾਂ ਨੂੰ ਬੁਲਾਇਆ ਗਿਆ ਹੈ ਅਤੇ ਵੱਡੀ ਗਿਣਤੀ ਵਿਚ ਗਾਇਕ, ਕਵੀ ਤੇ ਸਮਾਜ ਸੇਵੀ ਵੀ ਹਾਜ਼ਰੀ ਭਰ ਰਹੇ ਹਨ। ਯੋਗੀ ਆਦਿੱਤਿਆਨਾਥ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਗੋਰਖਨਾਥ ਮੱਠ ‘ਚ ਵਿਸ਼ੇਸ਼ ਪੂਜਾ ਕੀਤੀ ਗਈ ਹੈ।

ਹਾਲ ਹੀ ਵਿੱਚ ਖ਼ਤਮ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੇ ਇਕੱਲੇ 255 ਸੀਟਾਂ ਹਾਸਿਲ ਕੀਤੀਆਂ ਸਨ, ਜਦ ਕਿ ਐੱਨਡੀਏ ਗਠਜੋੜ ਨੂੰ 273 ਸੀਟਾਂ ਹਾਸਿਲ ਹੋਈਆਂ ਸਨ ਅਤੇ ਸਪਾ ਨੂੰ 125 ਸੀਟਾਂ ‘ਤੇ ਜਿੱਤ ਮਿਲੀ ਸੀ। ਭਾਜਪਾ ਅਤੇ ਐੱਨਡੀਏ ਦੇ ਵਿਧਾਇਕ ਦਲ ਦੀ ਬੈਠਕ ਵਿੱਚ ਯੋਗੀ ਆਦਿਤਿਆਨਾਥ ਨੂੰ ਸਰਬ ਸਹਿਮਤੀ ਨਾਲ ਵਿਧਾਇਕ ਦਲ ਦੇ ਨੇਤਾ ਚੁਣ ਲਿਆ ਗਿਆ ਸੀ। ਇਸ ਬੈਠਕ ਵਿੱਚ ਕੇਂਦਰੀ ਸੁਪਰਵਾਈਜ਼ਰ ਵਜੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਸਨ। ਇਸ ਤੋਂ ਬਾਅਦ ਯੋਗੀ ਆਦਿਤਿਆਨਾਥ ਨੇ ਰਾਜਪਾਲ ਨਾਲ ਮਿਲ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ।

Related posts

ਸ਼ਹਿਜ਼ਾਦੇ’ ਨੇ ਮਹਾਰਾਜਿਆਂ ਦਾ ਅਪਮਾਨ ਕੀਤਾ ਪਰ ਨਵਾਬਾਂ ਦੇ ਅੱਤਿਆਚਾਰਿਆਂ ’ਤੇ ਚੁੱਪ ਹੈ: ਮੋਦੀ

editor

‘ਆਊਟਰ ਮਨੀਪੁਰ’ ਦੇ ਛੇ ਪੋਲਿੰਗ ਸਟੇਸ਼ਨਾਂ ’ਤੇ 30 ਨੂੰ ਮੁੜ ਪੈਣਗੀਆਂ ਵੋਟਾਂ

editor

ਚੀਨ ਨਾਲ ਗੱਲਬਾਤ ਸੁਚਾਰੂ ਢੰਗ ਨਾਲ ਚੱਲ ਰਹੀ ਹੈ: ਰਾਜਨਾਥ ਸਿੰਘ

editor